Breaking News
Home / ਭਾਰਤ / ਮੀਡੀਆ ਵੀ ਸਰਕਾਰ ਖਿਲਾਫ ਲਿਖਣ ਲਈ ਆਜ਼ਾਦ ਨਹੀਂ : ਫਾਰੂਕ

ਮੀਡੀਆ ਵੀ ਸਰਕਾਰ ਖਿਲਾਫ ਲਿਖਣ ਲਈ ਆਜ਼ਾਦ ਨਹੀਂ : ਫਾਰੂਕ

ਕਿਹਾ : ਜੰਮੂ ਕਸ਼ਮੀਰ ਦੇ ਲੋਕ ਤਾਨਾਸ਼ਾਹੀ ਤੋਂ ਅੱਕੇ
ਜੰਮੂ/ਬਿਊਰੋ ਨਿਊਜ਼ : ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਲੋਕ ਤਾਨਾਸ਼ਾਹੀ ਤੋਂ ਅੱਕ ਗਏ ਹਨ ਅਤੇ ਉਨ੍ਹਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਜਮਹੂਰੀ ਤੌਰ ‘ਤੇ ਚੁਣੀ ਗਈ ਸਰਕਾਰ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰੈੱਸ ਸਰਕਾਰ ਖਿਲਾਫ ਲਿਖਣ ਲਈ ਆਜ਼ਾਦ ਨਹੀਂ ਹੈ ਅਤੇ ਮੰਗ ਕੀਤੀ ਕਿ ਸੰਸਦ ‘ਚ ਕਾਨੂੰਨ ਲਿਆਂਦਾ ਜਾਵੇ ਤਾਂ ਜੋ ਮੀਡੀਆ ਅਦਾਰੇ ਬਿਨਾਂ ਕਿਸੇ ਡਰ ਦੇ ਆਪਣੀ ਜ਼ਿੰਮੇਵਾਰੀ ਨਿਭਾ ਸਕਣ। ਜੰਮੂ ‘ਚ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਹੱਦਬੰਦੀ ਤੋਂ ਬਾਅਦ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਕਮਿਸ਼ਨ ਨੂੰ 6 ਮਾਰਚ ਤੱਕ ਅਮਲ ਮੁਕੰਮਲ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਉਨ੍ਹਾਂ ਸੰਸਦ ਨੂੰ ਦੱਸਿਆ ਹੈ ਕਿ ਅਮਲ ਮੁਕੰਮਲ ਕਰਨ ਦਾ ਸਮਾਂ ਤੈਅ ਨਹੀਂ ਹੋਇਆ ਹੈ। ਸ਼ਾਇਦ ਉਹ ਚਾਹੁੰਦੇ ਹਨ ਕਿ ਹੱਦਬੰਦੀ ਦੀ ਪ੍ਰਕਿਰਿਆ ਹੋਰ ਛੇ ਸਾਲਾਂ ਤੱਕ ਜਾਰੀ ਰਹੇ। ਅਬਦੁੱਲਾ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਦੇ ਸੰਸਦ ਮੈਂਬਰ ਵੀ ਹੱਦਬੰਦੀ ਅਮਲ ਦਾ ਹਿੱਸਾ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਮੀਟਿੰਗ ਲਈ ਨਹੀਂ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਲੰਬੇ ਸਮੇਂ ਤੱਕ ਉਡੀਕ ਨਹੀਂ ਕਰ ਸਕਦੇ ਹਨ। ਉਹ ਤਾਨਾਸ਼ਾਹੀ, ਅਫ਼ਸਰਸ਼ਾਹੀ ਅਤੇ ਲੈਫ਼ਟੀਨੈਂਟ ਗਵਰਨਰ ਦੇ ਸ਼ਾਸਨ ਤੋਂ ਅੱਕ ਗਏ ਹਨ।ਸਾਬਕਾ ਮੁੱਖ ਮੰਤਰੀ ਨੇ ਭਾਜਪਾ ‘ਤੇ ਆਰੋਪ ਲਾਇਆ ਕਿ ਉਹ ਜੰਮੂ ਕਸ਼ਮੀਰ ਦੇ ਹਾਲਾਤ ਬਾਰੇ ਝੂਠ ਬੋਲ ਰਹੀ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …