19.9 C
Toronto
Sunday, September 20, 2026
spot_img
Homeਪੰਜਾਬਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਲਈ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਖੇ ਇਕ ਸਮਾਗਮ ਵੀ ਰੱਖਿਆ ਗਿਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਬਹੁਤ ਹੀ ਨੇਕਦਿਲ ਆਗੂ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਖੁਸ਼ੀ ਹੋ ਰਹੀ ਹੈ। ਸੁਖਬੀਰ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪੁਰਾਣਾ ਟਕਸਾਲੀ ਆਗੂ ਦੱਸਿਆ ਅਤੇ ਉਨ੍ਹਾਂ ਨੂੰ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ ਅਤੇ ਨਾਲ ਹੀ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਗਿਆ ਹੈ। ਧਿਆਨ ਰਹੇ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿਚ ਮੰਤਰੀ ਵੀ ਰਹੇ ਹਨ।

 

 

RELATED ARTICLES
POPULAR POSTS