ਕਿਹਾ, ਐਸ.ਟੀ.ਐਫ. ਦੀ ਰਿਪੋਰਟ ਖੋਲ੍ਹਣ ‘ਤੇ ਨਹੀਂ ਸੀ ਕੋਈ ਰੋਕ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਡਰੱਗ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਹਾਈਕੋਰਟ ਵਿਚ ਜਮ੍ਹਾਂ ਐਸ.ਟੀ.ਐਫ. ਦੀ ਸੀਲਬੰਦ ਰਿਪੋਰਟ ਖੋਲ੍ਹਣ ‘ਤੇ ਕੋਈ ਰੋਕ ਨਹੀਂ ਸੀ। ਇਸ ਦੇ ਬਾਵਜੂਦ ਕੈਪਟਨ ਅਤੇ ਤੱਤਕਾਲੀਨ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕੋਈ ਐਕਸ਼ਨ ਨਹੀਂ ਲਿਆ। ਸਿੱਧੂ ਨੇ ਕਿਹਾ ਕਿ ਕੈਪਟਨ ਅਤੇ ਨੰਦਾ ਨੇ ਆਰੋਪੀਆਂ ਨੂੰ ਬਚਾਉਣ ਲਈ ਦੇਰੀ ਕੀਤੀ, ਇਸ ‘ਤੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਿੱਧੂ ਨੇ ਪੰਜਾਬ ਦੀ ਚੰਨੀ ਸਰਕਾਰ ਨੂੰ ਨਸੀਹਤ ਦਿੱਤੀ ਕਿ ਉਹ ਇਸ ‘ਤੇ ਕਾਰਵਾਈ ਕਰਨ ਤਾਂ ਕਿ ਲੋਕਾਂ ਦਾ ਭਰੋਸਾ ਫਿਰ ਤੋਂ ਸਰਕਾਰ ‘ਤੇ ਕਾਇਮ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਡਰੱਗ ਮਾਮਲੇ ‘ਤੇ ਹਾਈਕੋਰਟ ਵਿਚ ਹੋਈ ਸੁਣਵਾਈ ਹੋਈ ਸੀ, ਜਿਸ ਵਿਚ ਨਵੇਂ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਨੇ ਕਿਹਾ ਸੀ ਕਿ ਐਸਟੀਐਫ ਰਿਪੋਰਟ ਖੋਲ੍ਹਣ ‘ਤੇ ਕੋਈ ਰੋਕ ਨਹੀਂ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 9 ਦਸੰਬਰ ਨੂੰ ਹੋਵੇਗੀ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …