Breaking News
Home / ਪੰਜਾਬ / ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਖੀ ਸਿਆਸਤ

ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਖੀ ਸਿਆਸਤ

ਸ਼ੋਸ਼ਲ ਮੀਡੀਆ ‘ਤੇ ਇਸ ਫੈਸਲੇ ਦਾ ਹੋਣ ਲੱਗਾ ਵਿਰੋਧ
ਮਾਨਸਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਵਿਰੋਧੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਸਿੱਧੂ ਕਾਂਗਰਸ ‘ਚ ਸ਼ਾਮਲ ਹੋਣ ਮਗਰੋਂ ਚੰਨੀ ਸਰਕਾਰ ਨੂੰ ਕੋਸ ਰਹੇ ਹਨ ਜਦਕਿ ਕਾਂਗਰਸ ਪਾਰਟੀ ਦੇ ਵੀ ਕਈ ਆਗੂ ਸੋਸ਼ਲ ਮੀਡੀਆ ਰਾਹੀਂ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।ਮਾਨਸਾ ਹਲਕੇ ਦੇ ਬਹੁਤੇ ਕਾਂਗਰਸੀ ਆਗੂ ਇਸ ਫ਼ੈਸਲੇ ਤੋਂ ਨਾਖੁਸ਼ ਹਨ। ਇਥੇ ਟਿਕਟਾਂ ਦੇ ਚਾਹਵਾਨਾਂ ਵੱਲੋਂ ਆਪਣੇ ਪਾਰਟੀ ਵਰਕਰਾਂ ਨਾਲ ਗੁਪਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਵੇਂ ਹਾਲੇ ਤੱਕ ਸਿੱਧੂ ਮੂਸੇਵਾਲਾ ਦੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਸਿੱਧੇ ਤੌਰ ‘ਤੇ ਕੋਈ ਐਲਾਨ ਨਹੀਂ ਹੋਇਆ ਹੈ, ਪਰ ਕਾਂਗਰਸੀ ਹਲਕਿਆਂ ਮੁਤਾਬਕ ਉਹ ਮਾਨਸਾ ਤੋਂ ਇਲਾਵਾ ਮੌੜ ਜਾਂ ਸਰਦੂਲਗੜ੍ਹ ਤੋਂ ਚੋਣ ਲੜਨ ਸਬੰਧੀ ਵੀ ਦੁਚਿੱਤੀ ਵਿੱਚ ਹੈ। ਐਸੋਸੀਏਸ਼ਨ ਫਾਰ ਸਿਟੀਜਨਜ਼ ਰਾਈਟਸ ਦੇ ਜਨਰਲ ਸਕੱਤਰ ਐਡਵੋਕੇਟ ਈਸ਼ਵਰ ਦਾਸ ਗੋਇਲ ਨੇ ਕਿਹਾ ਕਿ ਪੰਜਾਬੀ ਗਾਇਕੀ ਵਿੱਚ ਅਸੱਭਿਅਕ ਗੀਤ ਗਾ ਕੇ ਆਮ ਲੋਕਾਂ ਤੋਂ ਹਮੇਸ਼ਾ ਦੂਰ ਰਹਿਣ ਵਾਲੇ ਨੌਜਵਾਨ ਗਾਇਕ ਨੂੰ ਕਾਂਗਰਸ ਪਾਰਟੀ ਨੇ ਸ਼ਾਮਲ ਕਰਕੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ ਹੈ। ਜ਼ਿਲ੍ਹਾ ਕਾਂਗਰਸ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਸਮਾਓ ਦਾ ਕਹਿਣਾ ਹੈ ਕਿ ਪਾਰਟੀ ਹਾਈਕਮਾਂਡ ਨੂੰ ਅਜਿਹੇ ਗਾਇਕ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਮਾਨਸਾ ਹਲਕੇ ਦੇ ਵਰਕਰਾਂ ਨਾਲ ਸਲਾਹ ਕਰਨੀ ਚਾਹੀਦੀ ਸੀ।
ਉਧਰ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਲ ਹੋਇਆ। ਬਾਅਦ ਵਿੱਚ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ‘ਚ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …