Breaking News
Home / ਪੰਜਾਬ / ਚੰਨੀ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਵਾਲੇ ਨੂੰ ਦੇਣਗੇ 25 ਹਜ਼ਾਰ

ਚੰਨੀ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਵਾਲੇ ਨੂੰ ਦੇਣਗੇ 25 ਹਜ਼ਾਰ

‘ਆਪ’ ਨੇ ਕਿਹਾ ਮੁੱਖ ਮੰਤਰੀ ਐਕਸ਼ਨ ਲੈਣ, ਅਸੀਂ ਦਿਆਂਗੇ ਚੰਨੀ ਨੂੰ ਇਨਾਮ
ਚੰਡੀਗੜ੍ਹ/ਬਿਊਰੋ ਨਿਊਜ਼
ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਜਵਾਬ ‘ਚ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਕਾਰਵਾਈ ਕਰਨ ਤਾਂ ਅਸੀਂ ਉਨ੍ਹਾਂ ਨੂੰ 25 ਹਜ਼ਾਰ ਰੁਪਏ ਇਨਾਮ ਵਜੋਂ ਦਿਆਂਗੇ। ਉਧਰ ઑਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਾਂ ਮੁੱਖ ਮੰਤਰੀ ਨੂੰ ਸਭ ਤੋਂ ਵੱਡਾ ਰੇਤ ਮਾਫ਼ੀਆ ਆਖ ਦਿੱਤਾ। ਰੇਤ ਮਾਫ਼ੀਆ ਵਾਲਾ ਇਹ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੂਰੀ ਤਰ੍ਹਾਂ ਛਾਇਆ ਰਹੇਗਾ। ਉਧਰ ਪੰਜਾਬ ਸਰਕਾਰ ਨੇ ਸਾਈਟ ‘ਤੇ ਰੇਤੇ ਦਾ ਰੇਟ 5 ਰੁਪਏ ਕਿਊਬਿਕ ਫੁੱਟ ਤਹਿ ਕਰ ਦਿੱਤਾ ਹੈ ਜਦਕਿ ਇਸ ਦੇ ਬਾਵਜੂਦ ਪੰਜਾਬ ਅੰਦਰ ਰੇਤੇ ਦੀਆਂ ਜ਼ਿਆਦਾ ਕੀਮਤਾਂ ਵਸੂਲੇ ਜਾਣ ਦੇ ਆਰੋਪ ਲਗ ਰਹੇ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਮੀਟਿੰਗ ‘ਚ ਕਿਹਾ ਸੀ ਕਿ ਜੇਕਰ ਕੋਈ ਵੀਡੀਓ ਜਾਂ ਹੋਰ ਸਬੂਤ ਦੇ ਨਾਲ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਵੇਗਾ ਉਸ ਨੂੰ 25 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

 

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …