ਕਿਹਾ : ਮੁੱਖ ਮੰਤਰੀ ਚੰਨੀ ਖੁਦ ਸਭ ਤੋਂ ਵੱਡਾ ਮਾਈਨਿੰਗ ਮਾਫ਼ੀਆ
ਰੂਪਨਗਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਦੇ ਚਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਜਿੱਤਣ ਲਈ ਵੱਖ-ਵੱਖ ਹਲਕਿਆਂ ਵਿਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਰੂਪਨਗਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਤਿਹ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਸਾਲਾਂ ਵਿਚ ਡੱਕਾ ਨਹੀਂ ਤੋੜਿਆ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀਆਂ ਜ਼ਮਾਨਤਾਂ ਜਬਤ ਹੋਣਗੀਆਂ ਅਤੇ ਕਾਂਗਰਸ ਨੂੰ 15-16 ਸੀਟਾਂ ਹੀ ਮਿਲਣਗੀਆਂ। ਇਸ ਮੌਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਕਈ ਗੰਭੀਰ ਆਰੋਪ ਲਗਾਏ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਨਜਾਇਜ਼ ਮਾਈਨਿੰਗ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਪੱਚੀ ਹਜ਼ਾਰ ਰੁਪਏ ਦਾ ਇਨਾਮ ਦੇਣ ਦੀ ਗੱਲ ਆਖੀ ਗਈ ਹੈ ਪ੍ਰੰਤੂ ਸਭ ਤੋਂ ਵੱਡਾ ਮਾਈਨਿੰਗ ਮਾਫ਼ੀਆ ਤਾਂ ਖੁਦ ਮੁੱਖ ਮੰਤਰੀ ਚੰਨੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …