10.6 C
Toronto
Saturday, October 18, 2025
spot_img
Homeਪੰਜਾਬਆਮ ਆਦਮੀ ਪਾਰਟੀ ਨੇ 30 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ 30 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉਤਰੀ ਤੋਂ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਅੱਜ 30 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਦੇ ਨਾਲ ਹੀ ‘ਆਪ’ ਵੱਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰਾਂ ਦੀ ਗਿਣਤੀ 40 ਹੋ ਗਈ ਹੈ। ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਬਣਾਈ ਗਈ ਐਸ ਆਈ ਟੀ ਦੇ ਮੁਖੀ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉਤਰੀ, ਖਰੜ ਤੋਂ ਅਨਮੋਲ ਗਗਨ, ਰਾਜਪੁਰਾ ਤੋਂ ਨੀਨਾ ਮਿੱਤਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਰਾਮਪੁਰਾ ਫੂਲ ਤੋਂ ਬਲਕਾਰ ਸਿੱਧੂ ਅਤੇ ਘਨੌਰ ਤੋਂ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਨ੍ਹਾਂ ਵਿਚ ਸਾਰੇ ਮੌਜੂਦਾ ਵਿਧਾਇਕਾਂ ਦੇ ਨਾਮ ਸ਼ਾਮਲ ਹਨ। ਧਿਆਨ ਰਹੇ ਕਿ ਅਜੇ ਤੱਕ ਆਮ ਆਦਮੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ।

RELATED ARTICLES
POPULAR POSTS