Breaking News
Home / ਭਾਰਤ / ਸੀਬੀਐਸਈ ਨੇ ਮੰਨੀ ਗਲਤੀ

ਸੀਬੀਐਸਈ ਨੇ ਮੰਨੀ ਗਲਤੀ

ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ’ਚੋਂ ਹਟਾਇਆ ਵਿਵਾਦਤ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ ਅਤੇ ਸਿੱਖਿਆ ਮੰਤਰਾਲੇ ਨੂੰ ਮੁਆਫੀ ਮੰਗਣ ਲਈ ਵੀ ਕਿਹਾ। ਇਸ ਇਤਰਾਜ਼ਯੋਗ ਸਵਾਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸਦਨ ਵਿਚ ਹੰਗਾਮਾ ਵੀ ਕੀਤਾ। ਇਸ ਤੋਂ ਤੁਰੰਤ ਬਾਅਦ ਸੀਬੀਐਸਈ ਨੇ ਆਪਣੀ ਗਲਤੀ ਮੰਨੀ ਅਤੇ ਇਸ ਸਵਾਲ ਨੂੰ ਹਟਾਉਣ ਦਾ ਫੈਸਲਾ ਲਿਆ। ਨਾਲ ਹੀ ਵਿਦਿਆਰਥੀਆਂ ਨੂੰ ਇਸ ਸਵਾਲ ਦੇ ਪੂਰੇ ਨੰਬਰ ਦੇਣ ਦਾ ਵੀ ਐਲਾਨ ਕੀਤਾ।
ਸੋਨੀਆ ਗਾਂਧੀ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਮਹਿਲਾਵਾਂ ਦੇ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀਬੀਐਸਈ ਦੇ ਸਿਲੇਬਸ ਵਿਚ ਮਹਿਲਾਵਾਂ ਨੂੰ ਲੈ ਕੇ ਜੋ ਵੀ ਇਤਰਾਜ਼ਯੋਗ ਕੰਟੈਂਟ ਹੈ, ਉਸ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ। ਸੋਨੀਆ ਗਾਂਧੀ ਨੇ ਕਿਹਾ ਕਿ ਮਹਿਲਾਵਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੀਬੀਐਸਈ ਅਤੇ ਸਿੱਖਿਆ ਮੰਤਰਾਲਾ ਮਹਿਲਾਵਾਂ ਕੋਲੋਂ ਮੁਆਫੀ ਵੀ ਮੰਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਕਿਹਾ ਸੀ ਕਿ ਆਰ.ਐਸ.ਐਸ. ਅਤੇ ਭਾਜਪਾ ਨੌਜਵਾਨਾਂ ਦੇ ਮਨੋਬਲ ਅਤੇ ਭਵਿੱਖ ਨੂੰ ਕੁਚਲਣ ’ਤੇ ਤੁਲੀ ਹੋਈ ਹੈ।

Check Also

ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ

ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ …