ਕੈਪਟਨ ਅਮਰਿੰਦਰ, ਕਿਰਨ ਖੇਰ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤੇ ਟਵੀਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ ਯੂਨੀਵਰਸ ਬਣੀ ਹਰਨਾਜ਼ ਸੰਧੂ ਨੂੰ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਹਰਨਾਜ਼ ਨੂੰ ਵਧਾਈ ਦਿੱਤੀ। ਕੈਪਟਨ ਅਮਰਿੰਦਰ ਨੇ ਇਕ ਟਵੀਟ ਵਿਚ ਲਿਖਿਆ ਕਿ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ 2021 ਦਾ ਤਾਜ ਜਿੱਤਣ ’ਤੇ ਵਧਾਈ। ਭਾਰਤ ਦੀ ਧੀ ਨੇ ਇਕ ਵਾਰ ਫਿਰ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਤੁਹਾਡੀਆਂ ਅੱਗੇ ਦੀਆਂ ਸਾਰੀਆਂ ਕੋਸਿਸ਼ਾਂ ਲਈ ਤੁਹਾਨੂੰ ਸ਼ੁਭ ਕਾਮਨਾਵਾਂ। ਕਿਰਨ ਖੇਰ ਨੇ ਆਪਣੇ ਟਵੀਟ ਵਿਚ ਕਿਹਾ ਕਿ ਇਹ ਭਾਰਤ ਲਈ ਮਾਣ ਵਾਲਾ ਪਲ ਹੈ ਕਿਉਂਕਿ ਦੇਸ਼ ਨੂੰ 21 ਸਾਲਾਂ ਬਾਅਦ ਇਹ ਤਾਜ਼ ਮਿਲਿਆ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਦੀ ਧੀ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਪੰਜਾਬ ਦੀ ਧੀ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਬਣਨ ਦੀ ਵਧਾਈ। ਤੁਹਾਡੀ ਸਖਤ ਮਿਹਨਤ ਅਤੇ ਸਮਰਪਣ ਸਾਡੇ ਦੇਸ਼ ਦੀਆਂ ਸਾਰੀਆਂ ਕੁੜੀਆਂ ਦੇ ਨਾਲ ਨਾਲ ਨੌਜਵਾਨਾਂ ਲਈ ਪੇ੍ਰੇਰਨਾ ਸਰੋਤ ਹੈ। ਇਹ ਨਾ ਸਿਰਫ ਪੰਜਾਬ ਦੇ ਲੋਕਾਂ ਲਈ ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।