Breaking News
Home / ਪੰਜਾਬ / ਪੰਜਾਬ ਸਰਕਾਰ ਐਨ ਆਰ ਆਈਜ਼ ਲਈ ਚਲਾਏਗੀ ਵੈਬਸਾਈਟ

ਪੰਜਾਬ ਸਰਕਾਰ ਐਨ ਆਰ ਆਈਜ਼ ਲਈ ਚਲਾਏਗੀ ਵੈਬਸਾਈਟ

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਨਾਲੋਂ ਟੁੱਟ ਰਹੇ ਐਨ ਆਰ ਆਈਜ਼ ਦੀ ਤੀਜੀ ਪੀੜ੍ਹੀ ਨੂੰ ਆਪਣੀ ਮਿੱਟੀ ਨਾਲ ਜੋੜਨ ਲਈ ਪੰਜਾਬ ਸਰਕਾਰ ਇਕ ਵੈਬਸਾਈਟ ਚਲਾਉਣ ਜਾ ਰਹੀ ਹੈ। ਇਸ ਵੈਬਸਾਈਟ ਰਾਹੀਂ ਐਨ ਆਰ ਆਈਜ਼ ਆਪਣੇ ਇਲਾਕੇ ਨਾਲ ਸਬੰਧਤ ਕਿਸੇ ਵੀ ਅਫ਼ਸਰ ਜਾਂ ਸਬੰਧਤ ਮਹਿਕਮੇ ਨਾਲ ਗੱਲ ਕਰ ਸਕਣਗੇ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਫੋਨ ਰਾਹੀਂ ਸੰਪਰਕ ਕਰਕੇ ਆਪਣੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਇਨ੍ਹਾਂ ਗੱਲਾਂ ਦਾ ਖੁਲਾਸਾ ਪਰਗਟ ਸਿੰਘ ਨੇ ਚੰਡੀਗੜ੍ਹ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਖਣ ’ਚ ਆਇਆ ਹੈ ਕਿ ਐਨ ਆਰ ਆਈਜ਼ ਦੀ ਤੀਜੀ ਪੀੜ੍ਹੀ ਪੰਜਾਬ ਨਾਲੋਂ ਟੁੱਟ ਰਹੀ ਹੈ ਅਤੇ ਉਹ ਆਪਣੀਆਂ ਜਾਇਦਾਦਾਂ ਵੇਚ ਰਹੇ ਹਨ। ਉਹ ਸਿਰਫ਼ ਸਿਰਫ਼ ਬੇਭਰੋਸਗੀ ਕਾਰਨ ਹੀ ਇਹੀ ਕਦਮ ਚੁੱਕ ਰਹੇ ਹਨ। ਐਨ ਆਰ ਆਈਜ਼ ਦੀ ਬੇਭਰੋਸਗੀ ਨੂੰ ਦੂਰ ਕਰਨ ਲਈ ਹੀ ਪੰਜਾਬ ਸਰਕਾਰ ਇਹ ਵੈਬਸਾਈਟ ਚਲਾਉਣ ਜਾ ਰਹੀ ਹੈ। ਇਸ ਮੌਕੇ ਪਰਗਟ ਸਿੰਘ ਨੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ’ਤੇ ਆਉਂਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਇਕ ਕਾਲ ਸੈਂਟਰ ਸਥਾਪਤ ਕਰਨ ਦਾ ਐਲਾਨ ਵੀ ਕੀਤਾ। ਪਰਗਟ ਸਿੰਘ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਈ ਵਾਰ ਐਨ ਆਰ ਆਈਜ਼ ਨੂੰ ਏਅਰਪੋਰਟ ’ਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਹੋਰ ਕਾਰਨ ਉਨ੍ਹਾਂ ਨੂੰ ਉਥੇ ਰੋਕ ਲਿਆ ਜਾਂਦਾ ਹੈ, ਜਿਸ ਕਾਰਨ ਉਹ ਘਬਰਾ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ਾਂ ’ਤੇ ਪਛਾਣ ਸਹੀ ਨਾ ਹੋਣ ਕਾਰਨ ਉਨ੍ਹਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਅਜਿਹੇ ਮਾਮਲਿਆਂ ਵਿਚ ਐਨ ਆਰ ਆਈਜ਼ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਕੁਇਕ ਰਿਸਪਾਂਸ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …