Breaking News
Home / ਪੰਜਾਬ / ਭਾਜਪਾ ਨੇ ਲੁਧਿਆਣਾ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

ਭਾਜਪਾ ਨੇ ਲੁਧਿਆਣਾ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

117 ਸੀਟਾਂ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੇ ਕਾਰਨ ਅਜੇ ਤੱਕ ਚੋਣ ਮੈਦਾਨ ਤੋਂ ਦੂਰ ਰਹੀ ਭਾਰਤੀ ਜਨਤਾ ਪਾਰਟੀ ਹੁਣ ਖੁੱਲ੍ਹ ਕੇ ਚੋਣ ਮੈਦਾਨ ਵਿਚ ਨਿੱਤਰ ਆਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੀ ਸਟੇਟ ਕਮੇਟੀ ਦੀ ਲੁਧਿਆਣਾ ’ਚ ਮੀਟਿੰਗ ਹੋਈ। ਮੀਟਿੰਗ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਸਮੇਤ ਕਈ ਵੱਡੇ ਆਗੂ ਹਾਜ਼ਰ ਹੋਏ। ਇਸੇ ਦੌਰਾਨ ਸ਼ੇਰ-ਏ-ਕਿਰਤੀ ਕਿਸਾਨ ਪਾਰਟੀ ਦੇ ਪ੍ਰਧਾਨ ਸਾਬਕਾ ਆਈਏਐਸ ਐਸ ਆਰ ਲੱਧੜ ਅਤੇ ਸਾਬਕਾ ਕਾਂਗਰਸੀ ਵਿਧਾਇਕ ਮੋਹਨ ਲਾਲ ਬੰਗਾ ਸਮੇਤ ਕਈ ਵਿਅਕਤੀ ਭਾਜਪਾ ’ਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਭਾਜਪਾ ਵੱਲੋਂ ਚੋਣ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਆਰੋਪੀਆਂ ਨੂੰ ਨਰਿੰਦਰ ਮੋਦੀ ਸਰਕਾਰ ਨੇ ਹੀ ਸਜ਼ਾ ਦਿੱਤੀ ਅਤੇ ਹੁਣ ਜੇਕਰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੰਜਾਬ ਭਾਜਪਾ ਲਈ ਇਕ ਨਵਾਂ ਨਾਹਰਾ ਵੀ ਦਿੱਤਾ ‘ਨਵਾਂ ਪੰਜਾਬ-ਭਾਜਪਾ ਦੇ ਨਾਲ’। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪੰਜਾਬ ’ਚ ਭੈਅ ਮੁਕਤ ਅਤੇ ਭਿ੍ਰਸ਼ਟਾਚਾਰ ਮੁਕਤ ਸਰਕਾਰ ਦੇਵਾਂਗੇ ਅਤੇ ਇਸ ਟੀਚੇ ਨੂੰ ਮੁੱਖ ਰੱਖਦਿਆਂ ਹੀ ਅਸੀਂ ਪੰਜਾਬ ਵਿਚ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ।

 

Check Also

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : …