1.5 C
Toronto
Monday, February 16, 2026
spot_img
Homeਪੰਜਾਬਕੈਪਟਨ ਅਮਰਿੰਦਰ ਦਾ ਕਾਫਲਾ ਵੀ ਹੋਣ ਲੱਗਾ ਵੱਡਾ

ਕੈਪਟਨ ਅਮਰਿੰਦਰ ਦਾ ਕਾਫਲਾ ਵੀ ਹੋਣ ਲੱਗਾ ਵੱਡਾ

ਅਮਰੀਕ ਸਿੰਘ ਆਲੀਵਾਲ ਵੀ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੌਲੀ-ਹੌਲੀ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਕਾਫ਼ਲਾ ਵੱਡਾ ਕਰ ਰਹੇ ਹਨ। ਅੱਜ ਮੰਗਲਵਾਰ ਨੂੰ ਮਾਲੇਰਕੋਟਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਐਮਐਲਏ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਬੇਗਮ ਫਰਜ਼ਾਨਾ ਆਲਮ ਵੀ ਕੈਪਟਨ ਅਮਰਿੰਦਰ ਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸੇ ਦੌਰਾਨ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ 2 ਵਾਰ ਐਮ.ਪੀ. ਰਹੇ ਅਮਰੀਕ ਸਿੰਘ ਅਲੀਵਾਲ ਨੇ ਵੀ ‘ਪੰਜਾਬ ਲੋਕ ਕਾਂਗਰਸ’ ਦਾ ਪੱਲਾ ਫੜ ਲਿਆ ਅਤੇ ਸਾਬਕਾ ਐਮਐਲਏ ਰਾਜਵਿੰਦਰ ਕੌਰ ਭਾਗੀਕੇ ਵੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਹਨਾਂ ਸ਼ਖ਼ਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਕੈਪਟਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦਾ ਪ੍ਰਸਿੱਧ ਗਾਇਕ ਬੂਟਾ ਮੁਹੰਮਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ’ਚ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਇਆ ਸੀ ਅਤੇ ਉਸ ਨੇ ਆਪਣਾ ਸਨਮਾਨ ਵੀ ਕਰਵਾਇਆ। ਉੱਥੇ ਕੁਝ ਸਮੇਂ ਬਾਅਦ ਹੀ ਯੂ-ਟਰਨ ਲੈਂਦੇ ਹੋਏ ਬੂਟਾ ਮੁਹੰਮਦ ਭਾਜਪਾ ’ਚ ਸ਼ਾਮਲ ਹੋ ਗਿਆ। ਉਸ ਦਾ ਕਹਿਣਾ ਸੀ ਕਿ ਉਹ ਤਾਂ ਸਿਰਫ਼ ਸਰਦਾਰ ਅਲੀ ਨੂੰ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਕੋਲ ਗਿਆ ਸੀ, ਜਿਨ੍ਹਾਂ ਨੇ ਮੇਰਾ ਵੀ ਸਨਮਾਨ ਕਰ ਦਿੱਤਾ।

RELATED ARTICLES
POPULAR POSTS