Breaking News
Home / ਪੰਜਾਬ / ਖਹਿਰਾ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

ਖਹਿਰਾ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

ਮਨੀ ਲਾਂਡਰਿੰਗ ਦੇ ਮਾਮਲੇ ’ਚ ਸੁਖਪਾਲ ਖਹਿਰਾ ਜੇਲ੍ਹ ’ਚ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਦੀ ਟਰਾਇਲ ਕੋਰਟ ਵੱਲੋਂ ਉਨ੍ਹਾਂ ਦੀ ਰੈਗੁਲਰ ਜ਼ਮਾਨਤ ਦੀ ਮੰਗ ਨੂੰ ਖ਼ਾਰਜ ਕੀਤੇ ਜਾਣ ਤੋਂ ਬਾਅਦ ਹੁਣ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਰੈਗੁਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਜਸਟਿਸ ਸੁਰੇਸ਼ਵਰ ਠਾਕੁਰ ਨੇ ਖਹਿਰਾ ਦੀ ਇਸ ਪਟੀਸ਼ਨ ’ਤੇ ਈਡੀ ਨੂੰ 21 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ, ਨਾਲ ਹੀ ਮਾਮਲੇ ਦੀ ਸਟੇਟਸ ਰਿਪੋਰਟ ਵੀ ਅਗਲੀ ਸੁਣਵਾਈ ’ਤੇ ਹਾਈਕੋਰਟ ’ਚ ਪੇਸ਼ ਕੀਤੇ ਜਾਣ ਦੇ ਨਿਰਦੇਸ਼ ਦੇ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਈਡੀ ਨੇ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ’ਚ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਈਡੀ ਨੇ ਪਿਛਲੇ ਮਹੀਨੇ ਖਹਿਰਾ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਖਹਿਰਾ ਨੇ ਪਹਿਲਾਂ ਮੋਹਾਲੀ ਦੀ ਟਰਾਇਲ ਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਨੂੰ ਮੋਹਾਲੀ ਦੀ ਟਰਾਇਲ ਕੋਰਟ ਨੇ 7 ਦਸੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਖਹਿਰਾ ਨੇ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਚੁਣੌਤੀ ਦਿੱਤੀ ਹੈ ਜਿਸ ’ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ।

 

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …