Breaking News
Home / ਪੰਜਾਬ / ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੋਗਾ ’ਚ ਚੋਣ ਰੈਲੀ

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਮੋਗਾ ’ਚ ਚੋਣ ਰੈਲੀ

ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਕਾਬਲਾ ਤਿੰਨ ਸਰਕਾਰਾਂ ਨਾਲ ਹੋਵੇਗਾ : ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ’ਤੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੋਣ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਪਹੁੰਚੇ। ਧਿਆਨ ਰਹੇ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਮਿਲ ਕੇ ਲੜੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੀਆਂ 117 ਸੀਟਾਂ ਵਿਚੋਂ 97 ’ਤੇ ਅਕਾਲੀ ਦਲ ਅਤੇ 20 ਸੀਟਾਂ ’ਤੇ ਬਸਪਾ ਨੇ ਚੋਣ ਲੜਨੀ ਹੈ।
ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ -ਬਸਪਾ ਗਠਜੋੜ ਦਾ ਮੁਕਾਬਲਾ ਤਿੰਨ ਸਰਕਾਰਾਂ ਪੰਜਾਬ ਦੀ ਕਾਂਗਰਸ ਸਰਕਾਰ, ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਅਕਾਲੀ ਦਲ ਨੇ ਪੰਜਾਬ ਲਈ ਵੱਧ ਚੜ੍ਹ ਕੇ ਕੁਰਬਾਨੀਆਂ ਵੀ ਦਿੱਤੀਆਂ ਹਨ। ਸੁਖਬੀਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਜ਼ਾਦੀ ਤੋਂ ਪਹਿਲਾਂ ਵੀ ਪੰਜਾਬ ਲਈ ਲੜਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਮਿਲੀਆਂ ਹਨ। ਸੁਖਬੀਰ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣੀ ਤਾਂ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ। ਇਸ ਰੈਲੀ ਨੂੰ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਨੇ ਵੀ ਸੰਬੋਧਨ ਕੀਤਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …