ਕੇਂਦਰੀ ਮੰਤਰੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ
ਲਖੀਮਪੁਰ ਖੀਰੀ/ਬਿਊਰੋ ਨਿਊਜ਼
ਲੰਘੀ 3 ਅਕਤੂਬਰ ਨੂੰ ਯੂਪੀ ਵਿਚ ਪੈਂਦੇ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅੱਗੇ 13 ਮੁਲਜ਼ਮਾਂ ਖਿਲਾਫ ਹੱਤਿਆ ਦੀ ਕੋਸ਼ਿਸ਼ ਦੀ ਨਵੀਂ ਧਾਰਾ ਦਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। ਐੱਸਆਈਟੀ ਦੇ ਜਾਂਚ ਅਧਿਕਾਰੀ ਵਿੱਦਿਆਰਾਮ ਦਿਵਾਕਰ ਨੇ ਆਈਪੀਸੀ ਦੀਆਂ ਧਾਰਾਵਾਂ 279, 338 ਅਤੇ 304ਏ ਦੀ ਥਾਂ ਵਾਰੰਟ ਵਿੱਚ ਨਵੀਆਂ ਧਾਰਾਵਾਂ ਜੋੜਨ ਲਈ ਸੀਜੇਐੱਮ ਦੀ ਅਦਾਲਤ ਵਿੱਚ ਪਿਛਲੇ ਹਫ਼ਤੇ ਅਰਜ਼ੀ ਦਾਇਰ ਕੀਤੀ ਸੀ। ਆਪਣੀ ਅਰਜ਼ੀ ਵਿੱਚ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਖੀਮਪੁਰ ਖੀਰੀ ਘਟਨਾ ਯੋਜਨਾਬੱਧ ਅਤੇ ਜਾਣਬੁੱਝ ਕੇ ਕੀਤੀ ਗਈ ਸੀ ਨਾ ਕਿ ਲਾਪ੍ਰਵਾਹੀ ਜਾਂ ਗਲਤੀ ਸੀ। ਧਿਆਨ ਰਹੇ ਕਿ ਲੰਘੀ 3 ਅਕਤੂਬਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਮੰੁਡੇ ਆਸ਼ੀਸ਼ ਮਿਸ਼ਰਾ ਨੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਕਾਰਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਇਸ ਦੌਰਾਨ ਇਕ ਪੱਤਰਕਾਰ ਦੀ ਜਾਨ ਵੀ ਚਲੇ ਗਈ ਸੀ। ਐੱਸਆਈਟੀ ਨੇ ਹੁਣ ਤੱਕ ਆਸ਼ੀਸ਼ ਮਿਸ਼ਰਾ ਸਣੇ 13 ਆਰੋਪੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਹ ਲਖੀਮਪੁਰ ਖੀਰੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …