Breaking News
Home / ਪੰਜਾਬ / ਕੇਜਰੀਵਾਲ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਦਿੱਤੀ ਗਰੰਟੀ

ਕੇਜਰੀਵਾਲ ਨੇ ਜਲੰਧਰ ’ਚ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਦਿੱਤੀ ਗਰੰਟੀ

ਕੌਮਾਂਤਰੀ ਏਅਰਪੋਰਟ ਬਣਾਉਣ ਦਾ ਵੀ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾ ਦੌਰੇ ’ਤੇ ਅੱਜ ਜਲੰਧਰ ਪਹੁੰਚੇ। ਇਸ ਮੌਕੇ ਕੇਜਰੀਵਾਲ ਵਾਲ ਨੇ ਜਲੰਧਰ ਵਾਸੀਆਂ ਨੂੰ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਗਰੰਟੀ ਦਿੱਤੀ ਅਤੇ ਜਲੰਧਰ ਵਿਚ ਹੀ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਅੱਜ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਨੇ ਕਈ ਬੁਰੇ ਦੌਰੇ ਵੀ ਦੇਖੇ ਹਨ ਪ੍ਰੰਤੂ ਹੁਣ ਕੋਈ ਪੰਜਾਬੀ ਨਹੀਂ ਚਾਹੁੰਦਾ ਕਿ ਮੁੜ ਪੰਜਾਬ ਵਿਚ ਅਜਿਹਾ ਕਾਲਾ ਦੌਰ ਆਵੇ, ਇਸ ਲਈ ਅਸੀਂ ਸਭ ਮਿਲ ਕੇ ਕੰਮ ਕਰਾਂਗੇ, ਤਾਂ ਜੋ ਪੰਜਾਬ ਵਿਚ ਅਮਨ ਸ਼ਾਂਤੀ ਹਮੇਸ਼ਾ ਕਾਇਮ ਰਹੇ। ਕੇਜਰੀਵਾਲ ਨੇ ਕਿਹਾ ਕਿ ਅੱਜ ਦੀ ਇਹ ਤਿਰੰਗਾ ਯਾਤਰਾ ਪੰਜਾਬ ’ਚ ਬਦਲਾਅ ਦੀ ਤਸਵੀਰ ਨੂੰ ਬਿਆਨ ਕਰ ਰਹੀ ਹੈ ਅਤੇ ਇਸ ਤੋਂ ਲਗਦਾ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਇਸ ਮੌਕੇ ਕੇਜਰੀਵਾਲ ਨੇ ਭਾਰਤ ਮਾਤਾ ਕੀ ਜੈ, ਇਨਕਲਾਬ ਜ਼ਿੰਦਾਬਾਦ ਅਤੇ ਬੰਦੇਮਾਤਰਮ ਦੇ ਨਾਅਰੇ ਵੀ ਲਗਾਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਪੰਜਾਬ ਅਤੇ ਦੇਸ਼ ਦੀ ਸ਼ਾਂਤੀ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਇਸ ਲਈ ਅਸੀਂ ਇਹ ਤਿਰੰਗਾ ਯਾਤਰਾ ਲੈ ਕੇ ਆਏ ਹਾਂ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਾਰੇ ਮਿਲ ਕੇ ਤਿਰੰਗੇ ਦੀ ਸ਼ਾਨ ਨੂੰ ਉਚਾ ਰੱਖਾਂਗੇ। ਇਸ ਮੌਕੇ ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਇੰਨੀ ਵੱਡੀ ਗਿਣਤੀ ਵਿਚ ਤਿਰੰਗਾ ਯਾਤਰਾ ’ਚ ਸ਼ਾਮਲ ਹੋ ਕੇ ਇਸ ਦੀ ਸ਼ਾਨ ਨੂੰ ਵਧਾਇਆ। ਕੇਜਰੀਵਾਲ ਦੀ ਇਸ ਫੇਰੀ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਪਾਰਟੀ ਪ੍ਰਧਾਨ ਭਗਵੰਤ ਮਾਨ, ਹਰਪਾਲ ਚੀਮਾ, ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।

 

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …