Breaking News
Home / ਭਾਰਤ / ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ’ਚ ਜ਼ੋਰਦਾਰ ਹੰਗਾਮਾ

ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ’ਚ ਜ਼ੋਰਦਾਰ ਹੰਗਾਮਾ

ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਸੰਸਦ ’ਚ ਉਠੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੈਬਨਿਟ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਜੰਮ ਕੇ ਹੰਗਾਮਾ ਕੀਤਾ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲਖੀਮਪੁਰ ਹਿੰਸਾ ਅਤੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਲੈ ਕੇ ਲੋਕ ਸਭਾ ਵਿਚ ਮੁਲਤਵੀ ਮਤਾ ਵੀ ਪੇਸ਼ ਕੀਤਾ ਹੈ। ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਜੇ ਮਿਸ਼ਰਾ ਨੂੰ ਬਰਖਾਸਤ ਕਰੇ। ਰਾਹੁਲ ਗਾਂਧੀ ਨੇ ਨੋਟਿਸ ਵਿਚ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਯੂਪੀ ਪੁਲਿਸ ਦੀ ਐਸ.ਆਈ.ਟੀ. ਨੇ ਸੋਚੀ ਸਮਝੀ ਸਾਜਿਸ਼ ਦੱਸਿਆ ਹੈ ਅਤੇ ਕੇਂਦਰ ਸਰਕਾਰ ਤੁਰੰਤ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰੇ ਅਤੇ ਪੀੜਤਾਂ ਨੂੰ ਨਿਆਂ ਮਿਲਣਾ ਚਾਹੀਦਾ ਹੈ। ਲੋਕ ਸਭਾ ਵਿਚ ‘ਮੰਤਰੀ ਅਸਤੀਫਾ ਦੇਵੇ’ ਦੇ ਨਾਅਰੇ ਵੀ ਲੱਗਦੇ ਰਹੇ ਅਤੇ ਸਦਨ ਦੀ ਕਾਰਵਾਈ ਵੀ ਰੋਕਣੀ ਪਈ।
ਧਿਆਨ ਰਹੇ ਕਿ ਲੰਘੀ 3 ਅਕਤੂਬਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਮੰੁਡੇ ਆਸ਼ੀਸ਼ ਮਿਸ਼ਰਾ ਨੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਕਾਰਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਇਸ ਦੌਰਾਨ ਇਕ ਪੱਤਰਕਾਰ ਦੀ ਜਾਨ ਵੀ ਚਲੇ ਗਈ ਸੀ। ਐੱਸਆਈਟੀ ਨੇ ਹੁਣ ਤੱਕ ਆਸ਼ੀਸ਼ ਮਿਸ਼ਰਾ ਸਣੇ 13 ਆਰੋਪੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਹ ਲਖੀਮਪੁਰ ਖੀਰੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਨ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …