Breaking News
Home / ਪੰਜਾਬ / ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਦੱਸਿਆ ਡਰਾਮੇਬਾਜ਼

ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਦੱਸਿਆ ਡਰਾਮੇਬਾਜ਼

ਕਿਹਾ : ਕਾਂਗਰਸ ਦਾ ਹਰ ਮੰਤਰੀ, ਹਰ ਵਿਧਾਇਕ ਕਰ ਰਿਹਾ ਹੈ ਚੋਰੀ
ਲੰਬੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਦੌਰੇ ਦੌਰਾਨ ਅੱਜ ਲੰਬੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਡਰਾਮੇਬਾਜ਼ ਅਤੇ ਨੌਟੰਕੀਬਾਜ਼ਾਂ ਦੀ ਸਰਕਾਰ ਦੱਸਿਆ। ਕੇਜਰੀਵਾਲ ਨੇ ਕਿਹਾ ਪੰਜਾਬ ਦਾ ਹਰ ਮੰਤਰੀ ਅਤੇ ਹਰ ਵਿਧਾਇਕ ਚੋਰੀ ਕਰਨ ਵਿਚ ਲੱਗਿਆ ਹੋਇਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ 18 ਸਾਲ ਤੋਂ ਉਪਰ ਉਮਰ ਦੀਆਂ ਮਹਿਲਾਵਾਂ ਦੇ ਖਾਤੇ ਵਿਚ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਇਆ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਜਟ ਵਿਚ 34 ਹਜ਼ਾਰ ਕਰੋੜ ਰੁਪਏ ਪੰਜਾਬ ਦੇ ਲੀਡਰਾਂ ਦੀ ਜੇਬ ਵਿਚ ਚਲਾ ਜਾਂਦਾ ਹੈ ਪ੍ਰੰਤੂ ਇਨ੍ਹਾਂ ਸਹੂਲਤਾਂ ’ਤੇ ਤਾਂ ਸਿਰਫ਼ 12000 ਹਜ਼ਾਰ ਕਰੋੜ ਰੁਪਏ ਦਾ ਖ਼ਰਚਾ ਆਵੇਗਾ, ਜਿਸ ਦਾ ਮੈਂ ਸਾਰਾ ਹਿਸਾਬ ਲਗਾ ਕੇ ਆਇਆ ਹਾਂ। ਉਨ੍ਹਾਂ ਇਸ ਮੌਕੇ ਲੰਬੀ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਇਕ ਮੌਕਾ ਜ਼ਰੂਰ ਦਿਓ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਸਿਰਫ਼ ਵਾਅਦੇ ਹੀ ਨਾ ਬਲਕਿ ਕੋਈ ਕੰਮ ਵੀ ਕਰੇ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …