ਕਿਹਾ : ਬੱਚਿਆਂ ਦੀ ਪੜ੍ਹਾਈ ਲਈ ਬਣਾਏ ਜਾਣਗੇ ਸਟੂਡੈਂਟਸ ਕਾਰਡ
ਗੁਰਦਾਸਪੁਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੇ ਵੀ ਅੱਜ ਗੁਰਦਾਸਪੁਰ ਦੇ ਸੁਜਾਨਪੁਰ ਵਿਚ ਚੋਣ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਸ਼ਬਦੀ ਹਮਲੇ ਕੀਤੇ। ਸੁਖਬੀਰ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ – ਬਸਪਾ ਗਠਜੋੜ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਬੱਚਿਆਂ ਲਈ ਸਟੂਡੈਂਟਸ ਕਾਰਡ ਬਣਾਏ ਜਾਣਗੇ, ਜਿਸ ਕਾਰਨ ਬੱਚੇ ਸੌਖੇ ਤਰੀਕੇ ਨਾਲ ਆਪਣੀ ਪੜ੍ਹਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੜ੍ਹਾਈ ਕਰਨ ਵਾਲੇ ਜਿਨ੍ਹਾਂ ਬੱਚਿਆਂ ਦੇ ਮਾਪਿਆਂ ਕੋਲ ਪੈਸੇ ਨਹੀਂ ਹਨ, ਉਨ੍ਹਾਂ ਨੂੰ ਇਸ ਕਾਰਡ ਦੇ ਅਧਾਰ ’ਤੇ ਪੈਸਿਆਂ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰੇਕ ਹਲਕੇ ਵਿਚ 10 ਸਰਕਾਰੀ ਸਕੂਲਾਂ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿੱਥੇ ਬੱਚਿਆਂ ਨੂੰ ਪੜ੍ਹਾਉਣ ਲਈ 100 ਅਧਿਆਪਕ ਹੋਣਗੇ ਅਤੇ ਸਕੂਲਾਂ ਵਿਚ ਹੀ ਅਧਿਆਪਕਾਂ ਦੇ ਰਹਿਣ ਦੀ ਵਿਵਸਥਾ ਕੀਤੀ ਜਾਵੇਗੀ।
ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਰਹਿਣ ਵਾਲੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਹਰ ਵਿਅਕਤੀ 10 ਲੱਖ ਰੁਪਏ ਤੱਕ ਆਪਣਾ ਇਲਾਜ ਇਸ ਕਾਰਡ ਦੇ ਅਧਾਰ ’ਤੇ ਕਰਵਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਬਿਜਲੀ ਹੋਰ ਸਸਤੀ ਕੀਤੀ ਜਾਵੇਗੀ ਅਤੇ 400 ਯੂਨਿਟ ਤੱਕ ਬਿਜਲੀ ਮੁਫਤ ਵੀ ਦਿੱਤੀ ਜਾਵੇਗੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …