ਅੰਦੋਲਨ ’ਚ ਬਲਬੀਰ ਸਿੰਘ ਰਾਜੇਵਾਲ, ਉਗਰਾਹਾਂ ਤੇ ਡਾ. ਦਰਸ਼ਨਪਾਲ ਦੀ ਰਹੀ ਅਹਿਮ ਭੂਮਿਕਾ
ਚੰਡਗੀੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਲੜਾਈ ਕਿਸਾਨਾਂ ਨੇ ਜਿੱਤ ਲਈ ਹੈ ਅਤੇ ਕਾਲੇ ਖੇਤੀ ਕਾਨੂੰਨ ਖਤਮ ਹੋ ਚੁੱਕੇ ਹਨ। ਇਸ ਕਿਸਾਨ ਅੰਦੋਲਨ ਦੀ ਜਿੱਤ ਵਿਚ ਪੰਜਾਬ ਦੇ ਪੰਜ ਕਿਸਾਨ ਆਗੂਆਂ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰਾਜਿੰਦਰ ਸਿੰਘ ਅਤੇ ਹਰਮੀਤ ਸਿੰਘ ਕਾਦੀਆਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿਸਾਨ ਅੰਦੋਲਨ ਦੀ ਰੂਪ ਰੇਖਾ ਉਦੋਂ ਬਣੀ ਸੀ, ਜਦੋਂ ਕੇਂਦਰ ਦੀ ਮੋਦੀ ਸਰਕਾਰ 5 ਜੂਨ, 2020 ਨੂੰ ਕਰੋਨਾ ਕਾਲ ਦੌਰਾਨ ਖੇਤੀ ਕਾਨੂੰਨਾਂ ਦੇ ਸਬੰਧ ਇਕ ਬਿੱਲ ਲੈ ਕੇ ਆਈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਇਸਦਾ ਵਿਰੋਧ ਸ਼ੁਰੂ ਕੀਤਾ। ਵੱਖ-ਵੱਖ ਵਿਚਾਰਧਾਰਾ ਨਾਲ ਸੰਘਰਸ਼ ਕਰਨ ਵਾਲੇ ਕਿਸਾਨ ਆਗੂਆਂ ਨੇ ਇਕ ਸੁਰ ਵਿਚ ਇਸ ਬਿੱਲ ਖਿਲਾਫ ਆਵਾਜ਼ ਉਠਾਈ। ਅੰਦੋਲਨ ਦੇ ਦੌਰਾਨ ਚਾਹੇ ਦੂਜੇ ਰਾਜਾਂ ਦੇ ਕਿਸਾਨਾਂ ਨਾਲ ਸੰਪਰਕ ਕਰਨ ਦਾ ਕੰਮ ਹੋਵੇ ਜਾਂ ਫਿਰ ਦਿੱਲੀ ਕੂਚ ਦੌਰਾਨ ਰਸਤੇ ਵਿਚ ਬੈਰੀਕੇਡ ਲੰਘਣ ਦੀ ਕਵਾਇਦ ਹੋਵੇ, ਇਨ੍ਹਾਂ ਸਾਰੇ ਕੰਮਾਂ ਲਈ ਪੰਜਾਬ ਦੇ ਕਿਸਾਨ ਆਗੂਆਂ ਦੀ ਅਹਿਮ ਭੂਮਿਕਾ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਇਕ ਸਾਲ ਤੋਂ ਵੀ ਵੱਧ ਸਮਾਂ ਕਿਸਾਨ ਅੰਦੋਲਨ ਚਲਦਾ ਰਿਹਾ ਅਤੇ ਕਿਸਾਨ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਹੁਣ ਕਿਸਾਨ ਆਪੋ ਆਪੋ ਘਰੀਂ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਜੇ ਤੱਕ ਕਿਸਾਨ ਅੰਦੋਲਨ ਖਤਮ ਨਹੀਂ ਹੋਇਆ, ਬਲਕਿ ਮੁਲਤਵੀ ਕੀਤਾ ਗਿਆ ਹੈ ਅਤੇ ਰਹਿੰਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …