Breaking News
Home / ਭਾਰਤ / 12 ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵਿਰੋਧੀ ਧਿਰਾਂ ਵਲੋਂ ਰੋਸ ਮਾਰਚ

12 ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵਿਰੋਧੀ ਧਿਰਾਂ ਵਲੋਂ ਰੋਸ ਮਾਰਚ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰੋਸ ਮਾਰਚ ਕੱਢਿਆ। ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਪਾਰਟੀਆਂ ਦੇ ਐੱਮਪੀਜ਼ ਨੇ ਸੰਸਦ ਕੰਪਲੈਕਸ ਵਿੱਚ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਰੋਪ ਲਾਇਆ ਕਿ ਵਿਰੋਧੀ ਧਿਰ ਨੂੰ ਸੰਸਦ ਵਿੱਚ ਮੁੱਦੇ ਚੁੱਕਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ, ਜੋ ਹੁਣ ਮਹਿਜ਼ ਇੱਕ ਇਮਾਰਤ ਤੇ ਇੱਕ ਮਿਊਜ਼ੀਅਮ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਵਿਰੋਧੀ ਧਿਰ ਮੁੱਦੇ ਚੁੱਕਣ ਦੀ ਕੋਸ਼ਿਸ਼ ਕਰਦੀ ਹੈ, ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਸਰਕਾਰ ਸਾਨੂੰ ਮੁੱਦੇ ਚੁੱਕਣ ਦੀ ਆਗਿਆ ਨਹੀਂ ਦੇ ਰਹੀ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਸਰਕਾਰ ਖਿਲਾਫ ਮੁੱਦੇ ਚੁੱਕਣੇ ਚਾਹੁੰਦੇ ਹਾਂ ਪਰ ਸਾਨੂੰ ਅਜਿਹਾ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸੰਸਦ ਵਿੱਚ ਨਹੀਂ ਆਉਂਦੇ ਤੇ ਇਹ ਲੋਕਤੰਤਰ ਨੂੰ ਚਲਾਉਣ ਦਾ ਤਰੀਕਾ ਨਹੀਂ ਹੈ।

Check Also

ਭਾਰਤ ’ਚ ਬੀਤੇ 24 ਘੰਟਿਆਂ ’ਚ ਕਰੋਨਾ ਨਾਲ 4 ਮੌਤਾਂ

ਦੇਸ਼ ਵਿਚ ਹੁਣ ਤੱਕ 113 ਵਿਅਕਤੀਆਂ ਦੀ ਜਾ ਚੁੱਕੀ ਹੈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ …