Breaking News
Home / ਭਾਰਤ / ਸੀਰਮ ਇੰਸਟੀਚਿਊਟ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰੇਗਾ

ਸੀਰਮ ਇੰਸਟੀਚਿਊਟ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰੇਗਾ

ਛੇ ਮਹੀਨਿਆਂ ‘ਚ ਬੱਚਿਆਂ ਲਈ ਵੈਕਸੀਨ ਲਾਂਚ ਕਰਨ ਦੀ ਯੋਜਨਾ : ਪੂਨਾਵਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਹੈ ਕਿ ਕੰਪਨੀ ਵੱਲੋਂ ਛੇ ਮਹੀਨਿਆਂ ਵਿੱਚ ਬੱਚਿਆਂ ਲਈ ਕੋਵਿਡ ਵੈਕਸੀਨ ਲਾਂਚ ਕਰਨ ਦੀ ਯੋਜਨਾ ਹੈ। ਨਵੀਂ ਦਿੱਲੀ ਵਿਖੇ ਇੱਕ ਸਨਅਤੀ ਕਾਨਫਰੰਸ ਵਿੱਚ ਭਾਗ ਲੈਂਦਿਆਂ ਉਨ੍ਹਾਂ ਕਿਹਾ ਕਿ ਵੈਕਸੀਨ ‘ਕੋਵੋਵੈਕਸ’ ਦਾ ਟਰਾਇਲ ਚੱਲ ਰਿਹਾ ਹੈ ਤੇ ਇਸ ਨਾਲ ਤਿੰਨ ਵਰ੍ਹਿਆਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਸੁਰੱਖਿਅਤ ਰਹਿਣ ਵਿੱਚ ਮਦਦ ਮਿਲੇਗੀ। ਮੌਜੂਦਾ ਸਮੇਂ 18 ਸਾਲਾਂ ਤੋਂ ਉੱਪਰ ਦੇ ਵਿਅਕਤੀਆਂ ਲਈ ਕੋਵੀਸ਼ੀਲਡ ਤੇ ਹੋਰ ਕੋਵਿਡ- 19 ਵੈਕਸੀਨਾਂ ਨੂੰ ਮਨਜ਼ੂਰੀ ਮਿਲੀ ਹੋਈ ਹੈ। ਪੂਨਾਵਾਲਾ ਨੇ ਕਿਹਾ ਕਿ ਸਾਨੂੰ ਪਿਛਲੇ ਕੁਝ ਸਮੇਂ ਦੌਰਾਨ ਬੱਚਿਆਂ ਵਿੱਚ ਕੋਈ ਵੱਡੀ ਬਿਮਾਰੀ ਦੇਖਣ ਨੂੰ ਨਹੀਂ ਮਿਲੀ ਹੈ।

 

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …