ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਨਾਰੋਵਾਲ ‘ਚ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਨਾਲ-ਨਾਲ ਓ.ਸੀ.ਆਈ. ਕਾਰਡ ਧਾਰਕਾਂ ਨੂੰ 11,000 ਰੁਪਏ ਦੀ ਭਾਰਤੀ ਕਰੰਸੀ ਜਾਂ ਇਸ ਦੇ ਬਰਾਬਰ ਤੱਕ ਦੇ ਅਮਰੀਕੀ ਡਾਲਰ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਕਿ 25,000 ਰੁਪਏ ਦੀ ਆਮ ਹੱਦ ਤੋਂ ਘੱਟ ਹੈ। ਵਿਦੇਸ਼ੀ ਮੁਦਰਾ ਪ੍ਰਬੰਧਨ (ਕਰੰਸੀ ਦੇ ਨਿਰਯਾਤ ਤੇ ਆਯਾਤ) ਨਿਯਮ, 2015 ਅਨੁਸਾਰ ਕੋਈ ਵੀ ਭਾਰਤੀ ਨਾਗਰਿਕ ਨਿਪਾਲ ਤੇ ਭੂਟਾਨ ਤੋਂ ਇਲਾਵਾ 25,000 ਰੁਪਏ ਤੱਕ ਕਰੰਸੀ ਨਾਲ ਲਿਜਾ ਸਕਦਾ ਹੈ ਅਤੇ ਇਹੀ ਹੱਦ ਮੁਦਰਾ ਲਿਆਉਣ ਲਈ ਵੀ ਲਾਗੂ ਹੁੰਦੀ ਹੈ। ਰਿਜ਼ਰਵ ਬੈਂਕ ਨੇ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਭਾਰਤੀ ਪਾਸਪੋਰਟ ਧਾਰਕਾਂ ਦੇ ਨਾਲ-ਨਾਲ ਭਾਰਤੀ ਮੂਲ ਦੇ ਓਵਰਸੀਜ਼ ਨਾਗਰਿਕਾਂ (ਓ.ਸੀ.ਆਈ.) ਕਾਰਡ ਧਾਰਕਾਂ ਨੂੰ 11,000 ਰੁਪਏ ਦੀ ਭਾਰਤੀ ਕਰੰਸੀ ਜਾਂ ਇਸ ਦੇ ਬਰਾਬਰ ਤੱਕ ਦੇ ਅਮਰੀਕੀ ਡਾਲਰ ਲਿਜਾਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਲਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …