Breaking News
Home / ਪੰਜਾਬ / ਸਿੱਧੂ ਵੱਲੋਂ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਹੱਲਾਸ਼ੇਰੀ

ਸਿੱਧੂ ਵੱਲੋਂ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਹੱਲਾਸ਼ੇਰੀ

ਸਿੱਧੂ ਤੇ ਹਰਜਭਜਨ ਸਿੰਘ ਦੀ ਮੁਲਾਕਾਤ ਨੇ ਵੀ ਛੇੜੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵੱਲੋਂ ਨਵੇਂ ਬਣਾਏ ਜ਼ਿਲ੍ਹਾ ਪ੍ਰਧਾਨਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਾਂ ਨੂੰ ਅਗਲੀਆਂ ਚੋਣਾਂ ਦੀ ਤਿਆਰੀ ਲਈ ਥਾਪੜਾ ਦਿੱਤਾ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿਚ ਪਾਰਟੀ ਵਰਕਰਾਂ ਦੀ ਹੋਈ ਅਣਦੇਖੀ ਅਤੇ ਅਫ਼ਸਰਸ਼ਾਹੀ ਦੀ ਮਨਮਾਨੀ ਦਾ ਮਾਮਲਾ ਵੀ ਉੱਠਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨਾਂ ਨੇ ਆਪੋ-ਆਪਣੇ ਮਸ਼ਵਰੇ ਰੱਖੇ ਅਤੇ ਸਿੱਧੂ ਨੇ ਜਲਦੀ ਹੀ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਮੀਟਿੰਗਾਂ ਕਰਨ ਦਾ ਭਰੋਸਾ ਦਿੱਤਾ। ਜ਼ਿਲ੍ਹਾ ਪ੍ਰਧਾਨਾਂ ਨੇ ਸਿੱਧੂ ਨੂੰ ਪਾਰਟੀ ਦੀ ਜ਼ਮੀਨੀ ਹਕੀਕਤ ਤੋਂ ਜਾਣੂੰ ਕਰਵਾਇਆ ਅਤੇ ਚੋਣ ਮਨੋਰਥ ਪੱਤਰ ਤਿਆਰ ਕਰਨ ਸਬੰਧੀ ਮਸ਼ਵਰੇ ਵੀ ਦਿੱਤੇ। ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਅਸਲ ਵਿਚ ਜ਼ਿਲ੍ਹਾ ਪ੍ਰਧਾਨ ਹੀ ਪਾਰਟੀ ਦੀ ਮੁੱਖ ਫੋਰਸ ਹੁੰਦੇ ਹਨ, ਜਿਨ੍ਹਾਂ ਨੇ ਵਰਕਰਾਂ ਨੂੰ ਸਰਗਰਮ ਕਰਨਾ ਹੁੰਦਾ ਹੈ। ਸਿੱਧੂ ਨੇ ਕਿਹਾ ਕਿ ਇਹ ਜਾਣ-ਪਛਾਣ ਲਈ ਰੱਖੀ ਗਈ ਮੀਟਿੰਗ ਸੀ। ਉਹ ਜਲਦੀ ਹੀ ਹੋਰ ਮੀਟਿੰਗਾਂ ਵੀ ਕਰਨਗੇ।
ਇਸੇ ਦੌਰਾਨ ਨਵਜੋਤ ਸਿੱਧੂ ਦੀ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਨਵਜੋਤ ਸਿੱਧੂ ਨੇ ਹਰਭਜਨ ਸਿੰਘ ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਲਿਖਿਆ, ”ਸੰਭਾਵਨਾਵਾਂ ਨਾਲ ਭਰੀ ਤਸਵੀਰ।
ਸ਼ਾਈਨਿੰਗ ਸਟਾਰ ਹਰਭਜਨ ਸਿੰਘ।” ਇਸ ਦੇ ਕਈ ਮਾਅਨੇ ਕੱਢੇ ਜਾ ਰਹੇ ਹਨ। ਕ੍ਰਿਕਟਰ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ, ”ਉਹ ਤਸਵੀਰ ਹੀ ਸਭ ਕੁੱਝ ਬਿਆਨ ਕਰ ਰਹੀ ਹੈ। ਬਹੁਤ ਸਾਰੀਆਂ ਸੰਭਾਵਨਾਵਾਂ।”

 

Check Also

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

    ਲੁਧਿਆਣਾ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ …