ਮੋਦੀ ਦੀ ਚਾਹ ਪਾਰਟੀ ’ਚੋਂ ਵੀ ਅਜੇ ਮਿਸ਼ਰਾ ਰਿਹਾ ਬਾਹਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਵੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ। ਇਸ ਹੰਗਾਮੇ ਨੂੰ ਦੇਖਦਿਆਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਦੁਪਹਿਰੇ ਦੋ ਵਜੇ ਤੱਕ ਮੁਲਤਵੀ ਕੀਤੀ ਗਈ ਸੀ ਅਤੇ ਹੰਗਾਮਾ ਵਧਦਾ ਦੇਖ ਕੇ ਸਭਾਪਤੀ ਨੇ ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਸਵੇਰੇ ਉਤਰ ਪ੍ਰਦੇਸ਼ ਦੇ ਭਾਜਪਾ ਸੰਸਦ ਮੈਂਬਰਾਂ ਨੂੰ ਨਾਸ਼ਤੇ ’ਤੇ ਬੁਲਾਇਆ ਸੀ। ਯੂਪੀ ਦੇ ਕਰੀਬ 36 ਸੰਸਦ ਮੈਂਬਰ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਪਹੁੰਚੇ। ਧਿਆਨ ਰਹੇ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਇੱਥੇ ਨਜ਼ਰ ਨਹੀਂ ਆਏ। ਬੈਠਕ ਤੋਂ ਬਾਅਦ ਸੰਸਦ ਮੈਂਬਰਾਂ ਨੇ ਮੀਡੀਆ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਕੋਈ ਵੀ ਵਿਅਕਤੀ ਪਾਰਟੀ ਅਤੇ ਸੰਗਠਨ ਤੋਂ ਵੱਡਾ ਨਹੀਂ ਹੈ ਅਤੇ ਇਹ ਗੱਲ ਧਿਆਨ ਵਿਚ ਰੱਖ ਕੇ ਚੋਣਾਂ ਵਿਚ ਜੁਟ ਜਾਓ। ਪ੍ਰਧਾਨ ਮੰਤਰੀ ਮੋਦੀ ਨੇ ਬੈਠਕ ਦੌਰਾਨ ਸੰਸਦ ਮੈਂਬਰਾਂ ਕੋਲੋਂ ਉਤਰ ਪ੍ਰਦੇਸ਼ ਵਿਚ ਪਾਰਟੀ ਦੀ ਫੀਡਬੈਕ ਵੀ ਲਈ। ਨਾਲ ਹੀ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਵਿਚਾਰ ਵੀ ਕੀਤੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …