Breaking News
Home / ਪੰਜਾਬ / ਸਿੱਧੂ ਨੇ ਸ਼ਹਿਰੀ ਰੁਜ਼ਗਾਰ ਗਾਰੰਟੀ ਮਿਸ਼ਨ ਦਾ ਕੀਤਾ ਐਲਾਨ

ਸਿੱਧੂ ਨੇ ਸ਼ਹਿਰੀ ਰੁਜ਼ਗਾਰ ਗਾਰੰਟੀ ਮਿਸ਼ਨ ਦਾ ਕੀਤਾ ਐਲਾਨ

ਕਿਹਾ, ਸ਼ਹਿਰੀ ਮਜ਼ਦੂਰਾਂ ਨੂੰ ਵੀ ਦਿੱਤੀ ਜਾਵੇਗੀ ਰੁਜ਼ਗਾਰ ਦੀ ਗਾਰੰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਚ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਸਿੱਧੂ ਨੇ ਆਪਣੇ ਪੰਜਾਬ ਮਾਡਲ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹਿਰੀ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਮਨਰੇਗਾ ਵਾਂਗ ਸ਼ਹਿਰਾਂ ਵਿੱਚ ਵੀ ਰੁਜ਼ਗਾਰ ਲਈ ਯੋਜਨਾ ਬਣਾਈ ਜਾਵੇਗੀ, ਜਿਸ ਵਿੱਚ ਹੁਨਰਮੰਦ ਤੇ ਗ਼ੈਰ-ਹੁਨਰਮੰਦ ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਆਪਣੇ ਪੰਜਾਬ ਮਾਡਲ ਵਿੱਚ ਮਜ਼ਦੂਰਾਂ ਅਤੇ ਪੱਲੇਦਾਰਾਂ ਲਈ ਸਮਾਂ ਨਿਸ਼ਚਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਭੱਤੇ ਤੈਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਕੰਪਨੀਆਂ ਕਾਮਿਆਂ ਤੋਂ ਵੱਧ ਕੰਮ ਲੈ ਰਹੀਆਂ ਹਨ, ਪਰ ਪੰਜਾਬ ਮਾਡਲ ਵਿੱਚ ਅਜਿਹਾ ਨਹੀਂ ਹੋਵੇਗਾ। ਸਿੱਧੂ ਨੇ ਕਿਹਾ ਕਿ ਕੰਮ ਦੇ ਘੰਟੇ ਨਿਸ਼ਚਿਤ ਕੀਤੇ ਜਾਣਗੇ ਅਤੇ ਜੇਕਰ ਤੁਸੀਂ ਜ਼ਿਆਦਾ ਘੰਟੇ ਕੰਮ ਕਰਦੇ ਹੋ ਤਾਂ ਤੁਹਾਨੂੰ ਜ਼ਿਆਦਾ ਪੈਸੇ ਮਿਲਣਗੇ।
ਨਵਜੋਤ ਸਿੱਧੂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਹਰ ਮਜ਼ਦੂਰ ਦਾ ਗਰੀਬੀ ਰੇਖਾ ਤੋਂ ਹੇਠਾਂ ਬੀਪੀਐਲ ਕਾਰਡ ਬਣੇਗਾ ਅਤੇ ਉਨ੍ਹਾਂ ਨੂੰ ਮੁਫਤ ਸਿਹਤ ਅਤੇ ਸਿੱਖਿਆ ਸਣੇ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ। ਸਿੱਧੂ ਨੇ ਕਿਹਾ ਕਿ ਕਤਾਰ ਦੇ ਆਖਰ ਵਿਚ ਖੜ੍ਹੇ ਮਜ਼ਦੂਰ ਸਭ ਤੋਂ ਜ਼ਿਆਦਾ ਨਜ਼ਰਅੰਦਾਜ਼ ਕੀਤੇ ਗਏ ਹਨ, ਜਿਨ੍ਹਾਂ ਲਈ ਉਹ ਪੰਜਾਬ ਮਾਡਲ ਵਿਚ ਨਵੀਆਂ ਸਕੀਮਾਂ ਲੈ ਕੇ ਆਏ ਹਨ। ਸਿੱਧੂੁ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਨੇ ਮਜ਼ਦੂਰਾਂ ਅਤੇ ਪੱਲੇਦਾਰਾਂ ਲਈ ਕੋਈ ਕੰਮ ਹੀ ਨਹੀਂ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਮੁਹਾਲੀ ਵਿਚ ਲੇਬਰ ਚੌਕ ’ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਸੀ।

 

Check Also

ਸੁਨੀਲ ਜਾਖੜ ਅਤੇ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕੱਢੀ ਭੜਾਸ

ਨਸ਼ਿਆਂ ਦੇ ਮੁੱਦੇ ’ਤੇ ਦੋਵਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਘੇਰਿਆ ਜਲੰਧਰ/ਬਿਊਰੋ ਨਿਊਜ਼ ਪੰਜਾਬ ਭਾਜਪਾ …