Breaking News
Home / ਭਾਰਤ / ਭਾਰਤ ’ਚ ਬੈਂਕਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਰਹੀ ਜਾਰੀ

ਭਾਰਤ ’ਚ ਬੈਂਕਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਰਹੀ ਜਾਰੀ

ਦੇਸ਼ ਭਰ ’ਚ ਬੈਂਕਿੰਗ ਸੇਵਾਵਾਂ ਹੋਈਆਂ ਪ੍ਰਭਾਵਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਲੱਖਾਂ ਕਰਮਚਾਰੀਆਂ ਨੇ ਅੱਜ ਸ਼ੁੱਕਰਵਾਰ ਨੂੰ ਵੀ ਹੜਤਾਲ ਜਾਰੀ ਰੱਖੀ। ਧਿਆਨ ਰਹੇ ਕਿ ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਇਹ ਦੂਜਾ ਦਿਨ ਸੀ ਅਤੇ ਇਸ ਕਾਰਨ ਦੇਸ਼ ਭਰ ਵਿਚ ਬੈਂਕਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋਇਆ। ਇਸ ਹੜਤਾਲ ਦਾ ਸੱਦਾ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼, ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ, ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਅਤੇ ਨੈਸ਼ਨਲ ਬੈਂਕ ਕਰਮਚਾਰੀ ਸੰਗਠਨ ਸਣੇ ਨੌਂ ਬੈਂਕ ਯੂਨੀਅਨ ਦੇ ਫੋਰਮ ਨੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚਾਲੂ ਵਿੱਤੀ ਸਾਲ ਵਿਚ ਸਰਕਾਰੀ ਖੇਤਰ ਦੇ ਦੋ ਹੋਰ ਬੈਂਕਾਂ ਦਾ ਨਿੱਜੀਕਰਨ ਕਰਨ ਦੇ ਸਰਕਾਰ ਦੇ ਫੈਸਲੇ ਖਿਲਾਫ ਕਰਮਚਾਰੀ ਹੜਤਾਲ ’ਤੇ ਹਨ। ਇਸ ਦੋ ਦਿਨਾ ਹੜਤਾਲ ਕਾਰਨ ਲੰਘੇ ਕੱਲ੍ਹ ਵੀਰਵਾਰ ਨੂੰ ਵੀ ਬੈਂਕਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਹਾਲਾਂਕਿ ਨਿੱਜੀ ਖੇਤਰ ਦੇ ਬੈਂਕਾਂ, ਖਾਸ ਤੌਰ ’ਤੇ ਨਵੀਂ ਪੀੜ੍ਹੀ ਦੇ ਨਿੱਜੀ ਬੈਂਕਾਂ ਜਿਵੇਂ ਕਿ ਐਚਡੀਐਫਸੀ, ਆਈਸੀਆਈਸੀਆਈ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਵਿਚ ਕਾਰੋਬਾਰ ਆਮ ਵਾਂਗ ਜਾਰੀ ਰਿਹਾ।

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : …