‘ਆਪ’ ਥੋੜ੍ਹੇ ਸਮੇਂ ‘ਚ ਇਤਿਹਾਸਕ ਪਾਰਟੀ ਬਣ ਕੇ ਸਾਹਮਣੇ ਆਈ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ ਕਰਨ ਮਗਰੋਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਵਿੱਚ ਖ਼ੂਬ ਕਸੀਦੇ ਪੜ੍ਹੇ ਹਨ। ਮੁਹਾਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਥੋੜ੍ਹੇ ਸਮੇਂ ਵਿੱਚ ਹੀ ਇਤਿਹਾਸਕ ਪਾਰਟੀ ਬਣ ਕੇ ਸਾਹਮਣੇ ਆਈ ਹੈ।
ਆਮ ਆਦਮੀ ਪਾਰਟੀ ਦੇ ਆਗੂਆਂ ਉੱਤੇ ਲੱਗ ਰਹੇ ਦੋਸ਼ਾਂ ਨੂੰ ਖਾਰਜ ਕਰਦਿਆਂ ਬਰਾੜ ਨੇ ਆਖਿਆ ਕਿ ਇਸ ਲਈ ਕਿਸੇ ਆਗੂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਜਗਮੀਤ ਬਰਾੜ ਨੇ ਆਖਿਆ ਕਿ ਮੇਰੇ ਤਾਂ ਭਾਰਤ ਵਿੱਚ ਹੀ ਦੋਸਤ ਤੇ ਦੁਸ਼ਮਣ ਹਨ ਪਰ ਕੈਪਟਨ ਸਾਹਿਬ ਦੇ ਦੋਸਤ ਤਾਂ ਸਰਹੱਦ ਤੋਂ ਪਾਰ ਵੀ ਹਨ। ਨਵਜੋਤ ਸਿੰਘ ਸਿੱਧੂ ਦੇ ਚੌਥੇ ਫ਼ਰੰਟ ਬਾਰੇ ਬੋਲਦਿਆਂ ਜਗਮੀਤ ਸਿੰਘ ਬਰਾੜ ਨੇ ਆਖਿਆ ਕਿ ਇਸ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …