Breaking News
Home / ਭਾਰਤ / ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ

ਪੰਜਾਬ ’ਚ ਭਾਜਪਾ ਕੈਪਟਨ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣ ਲੜੇਗੀ

ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ ’ਤੇ ਚੋਣਾਂ ਜਿੱਤ ਕੇ ਸੂਬੇ ਵਿੱਚ ਸਰਕਾਰ ਬਣਾਏਗਾ।
ਧਿਆਨ ਰਹੇ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਪਿਛਲੇ ਦਿਨੀਂ ਸ਼ੇਖਾਵਤ ਨੇ ਵੀ ਕੈਪਟਨ ਅਮਰਿੰਦਰ ਨਾਲ ਚੰਡੀਗੜ੍ਹ ’ਚ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਬਣਾਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

 

Check Also

ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ

ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …