Breaking News
Home / ਪੰਜਾਬ / ਕੇਜਰੀਵਾਲ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ

ਕੇਜਰੀਵਾਲ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ

ਕਿਹਾ : ਮੁੱਖ ਮੰਤਰੀ ਦੇ ਸਬੰਧ ਰੇਤ ਮਾਫ਼ੀਆ ਨਾਲ, ਤੁਸੀਂ ਚੁੱਪ ਕਿਉਂ?
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਹੈ। ਉਨ੍ਹਾਂ ਰੇਤ ਮਾਫ਼ੀਆ ਦੇ ਬਹਾਨੇ ਸਿੱਧੂ ਦੀ ਚੁੱਪੀ ‘ਤੇ ਸਵਾਲ ਚੁੱਕੇ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਬੰਧ ਰੇਤ ਮਾਫ਼ੀਆ ਨਾਲ ਦੱਸੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਚੰਨੀ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ। ਬਾਦਲ ਅਤੇ ਕੈਪਟਨ ਵੀ ਇਸ ਮੁੱਦੇ ਨੂੰ ਲੈ ਕੇ ਚੁੱਪ ਹਨ। ਉਨ੍ਹਾਂ ਸਿੱਧੂ ਨੂੰ ਪੁੱਛਿਆ ਕਿ ਤੁਸੀਂ ਇਸ ਮਾਮਲੇ ਨੂੰ ਲੈ ਕੇ ਚੁੱਪੀ ਕਿਉਂ ਧਾਰੀ ਹੋਈ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਲੈ ਕੇ ਹੇਠਾਂ ਤੱਕ ਦੇ ਲੋਕ ਰੇਤ ਚੋਰੀ ਕਰਨ ‘ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਚ ਹੋ ਰਹੀ ਰੇਤੇ ਦੀ ਚੋਰੀ ਨੂੰ ਰੋਕਿਆ ਜਾਵੇ ਤਾਂ ਪੰਜਾਬ ਦੇ ਖਜ਼ਾਨੇ ‘ਚ 20 ਹਜ਼ਾਰ ਕਰੋੜ ਰੁਪਏ ਆਉਣਗੇ। ਕਿਉਂਕਿ ਸਿੱਧੂ ਨੇ ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਉਹ ਕੀਤੇ ਜਾ ਰਹੇ ਐਲਾਨਾਂ ਕਿਸ ਤਰ੍ਹਾਂ ਪੂਰਾ ਕਰਨਗੇ। ਸਿੱਧੂ ਨੇ ਕੇਜਰੀਵਾਲ ਨੂੰ ਕਿਹਾ ਸੀ ਕਿ ਉਹ ਲੋਕਾਂ ਨੂੰ ਮੂਰਖਾ ਬਣਾਉਣਾ ਬੰਦ ਕਰਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪੰਜਾਬੀ ਆਮਦਨ ਚਾਹੁੰਦੇ ਹਨ ਭੀਖ ਨਹੀਂ। ਸਿੱਧੂ ਨੇ ਆਪਣੇ ਪੰਜਾਬ ਮਾਡਲ ਦੀ ਗੱਲ ਕਰਦੇ ਹੋਏ ਕਿਹਾ ਸੀ ਕਿ ਇਸ ਨਾਲ ਪੰਜਾਬੀਆਂ ਨੂੰ ਆਮਦਨ ਦਾ ਮੌਕਾ ਮਿਲੇਗਾ।

 

Check Also

ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ

ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …