9.6 C
Toronto
Saturday, November 8, 2025
spot_img
Homeਭਾਰਤਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਘੁਸਪੈਠ

ਭਾਰਤੀ ਖੇਤਰ ‘ਚ ਪਾਕਿਸਤਾਨੀ ਡਰੋਨ ਦੀ ਘੁਸਪੈਠ

ਭਿਖੀਵਿੰਡ/ਬਿਊਰੋ ਨਿਊਜ਼
ਤਰਨਤਾਰਨ ਜ਼ਿਲ੍ਹੇ ਦੀ ਭਾਰਤ-ਪਾਕਿ ਸਰਹੱਦ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਨਜ਼ਦੀਕ ਲੰਘੀ ਦੇਰ ਰਾਤ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿਚ ਡਿੱਗ ਗਿਆ। ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਡਰੋਨ ਨੂੰ ਡਿੱਗਣ ਉਪਰੰਤ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਬਾਅਦ ਬੀਐੱਸਐੱਫ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਜ਼ਿਲ੍ਹਾ ਤਰਨ ਤਾਰਨ ਪੁਲੀਸ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਡਰੋਨ ਨੂੰ ਬੀਐੱਸਐੱਫ ਨੇ ਡੇਗਿਆ। ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪਿੰਡ ਵਾਂ ਤਾਰਾ ਸਿੰਘ ਬੀਓਪੀ ਥਾਣਾ ਖਾਲੜਾ ਨਜ਼ਦੀਕ ਬੀਤੀ ਰਾਤ ਕਰੀਬ 12 ਵਜੇ ਪਿੰਡ ਵਾਸੀਆਂ ਨੇ ਡਰੋਨ ਦੀ ਆਵਾਜ਼ ਸੁਣੀ। ਕੁੱਝ ਸਮਾਂ ਬਾਅਦ ਜਦੋਂ ਡਰੋਨ ਦੀ ਆਵਾਜ਼ ਬੰਦ ਹੋ ਗਈ ਤਾਂ ਬੀਐੱਸਐੱਫ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਜ਼ਮੀਨ ‘ਤੇ ਡਿੱਗੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਕਿਸੇ ਤਕਨੀਕੀ ਕਾਰਨਾਂ ਕਰਕੇ ਜ਼ਮੀਨ ਉੱਪਰ ਡਿੱਗਿਆ। ਇਸ ਬਾਰੇ ਬੀਐੱਸਐੱਫ ਦਾ ਕੋਈ ਵੀ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ। ਸੰਘਣੀ ਧੁੰਦ ਕਾਰਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਵੱਲੋਂ ਡਰੋਨ ਦੀ ਆਮਦ ਪਹਿਲਾਂ ਨਾਲੋਂ ਤੇਜ਼ ਹੋਣ ਦੇ ਆਸਾਰ ਹਨ।

 

RELATED ARTICLES
POPULAR POSTS