ਨਾਮ ਰੱਖਿਆ ‘ਸੰਯੁਕਤ ਸੰਘਰਸ਼ ਪਾਰਟੀ’, ਰਛਪਾਲ ਸਿੰਘ ਜੋੜਾਮਾਜਰਾ ਬਣੇ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਮ ‘ਸੰਯੁਕਤ ਸੰਘਰਸ਼ ਪਾਰਟੀ’ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਧਰਮ ਨਿਰਪੱਖ, ਜਾਤੀ ਨਿਰਪੱਖ ਹੋਵੇਗੀ। ਚਡੂਨੀ ਨੇ ਕਿਹਾ ਕਿ ਸਾਡੀ ‘ਸੰਯੁਕਤ ਸੰਘਰਸ਼ ਪਾਰਟੀ’ ਲੋਕਾਂ ਲਈ ਨਵੀਂ ਸੋਚ ਲੈ ਕੇ ਆਵੇਗੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰੇਗੀ। ਚਡੂਨੀ ਨੇ ਅੱਗੇ ਕਿਹਾ ਕਿ ਸਿਆਸਤ ਵਿਚ ਬਦਲਾਅ ਲਿਆਉਣਾ ਸਾਡਾ ਮੁੱਖ ਮਕਸਦ ਹੈ ਅਤੇ ਅਸੀਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦੀ ਕੋਸ਼ਿਸ਼ ਕਰਾਂਗੇ ਪ੍ਰੰਤੂ ਉਹ ਖੁਦ ਚੋਣ ਨਹੀਂ ਲੜਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦੇ ਆਗੂਆਂ ਨੂੰ ਪਾਰਟੀ ਨਾਲ ਜੋੜ ਕੇ ਅੱਗੇ ਚੱਲਾਂਗੇ ਅਤੇ ਪਾਰਦਰਸ਼ੀ ਸਿਸਟਮ ਲਿਆਵਾਂਗੇ। ਨਵੀਂ ਬਣੀ ਪਾਰਟੀ ਦੇ ਪ੍ਰਧਾਨ ਰਛਪਾਲ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਅਸੀਂ ਇਕ ਸਾਲ ਸੰਘਰਸ਼ ‘ਚ ਲੰਘਾਇਆ ਅਤੇ ਇਸ ਸੰਘਰਸ਼ ਦੌਰਾਨ 750 ਕਿਸਾਨਾਂ ਦੀ ਜਾਨ ਚਲੀ ਗਈ। ਕਿਸਾਨਾਂ ਦੇ ਨਾਲ ਸਰਕਾਰਾਂ ਵੱਲੋਂ ਧੱਕਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਅੱਤਵਾਦੀ, ਪਰਜੀਵੀ, ਅੰਦੋਲਨ ਜੀਵੀ ਆਦਿ ਵੀ ਆਖਿਆ। ਇਕ ਪਾਸੇ ਤਾਂ ਕਿਸਾਨੀ ਨੂੰ ਸਰਕਾਰਾਂ ਵੱਲੋਂ ਲੁੱਟਿਆ ਜਾ ਰਿਹਾ ਸੀ ਅਤੇ ਦੂਜੇ ਪਾਸੇ ਕੁੱਟਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਹਾ ਲੋਹੇ ਨੂੰ ਕੱਟਦਾ ਹੈ ਇਸੇ ਤਰ੍ਹਾਂ ਰਾਜਨੀਤੀ ਵਿਚ ਆਏ ਗੰਧਲੇਪਣ ਨੂੰ ਦੂਰ ਕਰਨ ਲਈ ਅਸੀਂ ਇਹ ਨਵੀ ਪਾਰਟੀ ਬਣਾਈ ਹੈ।
Check Also
ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਚੋਣ …