Breaking News
Home / ਭਾਰਤ / ਚੋਣ ਕਾਨੂੰਨ (ਸੋਧ) ਬਿੱਲ 2021 ਲੋਕ ਸਭਾ ਵਿਚ ਪਾਸ

ਚੋਣ ਕਾਨੂੰਨ (ਸੋਧ) ਬਿੱਲ 2021 ਲੋਕ ਸਭਾ ਵਿਚ ਪਾਸ

ਅਜੇ ਮਿਸ਼ਰਾ ਦੀ ਬਰਖਾਸਤੀ ਨੂੰ ਲੈ ਕੇ ਅੱਜ ਵੀ ਸਦਨ ਵਿਚ ਉਠੀ ਆਵਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਾਨੂੰਨ ਸੋਧ ਬਿੱਲ, 2021 ਅੱਜ ਲੋਕ ਸਭਾ ਵਿਚ ਪਾਸ ਹੋ ਗਿਆ। ਇਹ ਬਿੱਲ ਵੋਟਰ ਲਿਸਟ ’ਚ ਦੋਹਰਾਪਣ ਅਤੇ ਫਰਜ਼ੀ ਮੱਤਦਾਨ ਰੋਕਣ ਲਈ ਵੋਟਰ ਆਈ.ਡੀ. ਅਤੇ ਲਿਸਟ ਨੂੰ ਅਧਾਰ ਕਾਰਡ ਨਾਲ ਜੋੜਨ ਦੀ ਇਜ਼ਾਜਤ ਦਿੰਦਾ ਹੈ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਹਫਤੇ ਚੋਣ ਸੁਧਾਰਾਂ ਨਾਲ ਜੁੜੇ ਇਸ ਬਿੱਲ ਨੂੰ ਮਨਜੂਰੀ ਦਿੱਤੀ ਸੀ। ਕਾਨੂੰਨ ਮੰਤਰੀ ਕਿਰਨ ਰਿਜੀਜੂ ਨੇ ਬਿੱਲ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਅਤੇ ਕਿਹਾ ਕਿ ਸੰਸਦ ਮੈਂਬਰਾਂ ਨੇ ਇਸਦਾ ਵਿਰੋਧ ਕਰਨ ਨੂੰ ਲੈ ਕੇ ਜੋ ਤਰਕ ਦਿੱਤਾ ਹੈ, ਉਹ ਸੁਪਰੀਮ ਕੋਰਟ ਦੇ ਫੈਸਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਸੁਪਰੀਮ ਕੋਰਟ ਦੇ ਫੈਸਲੇ ਦੇ ਹਿਸਾਬ ਨਾਲ ਹੀ ਹੈ।
ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਸਰਕਾਰ ਉੱਤੇ ਜਨਤਾ ਨਾਲ ਜੁੜੇ ਮੁੱਦਿਆਂ ਬਾਰੇ ਸੰਸਦ ਵਿੱਚ ਚਰਚਾ ਨਾ ਕਰਵਾਉਣ ਦਾ ਆਰੋਪ ਲਾਇਆ। ਰਾਹੁਲ ਨੇ ਸੰਸਦ ਦੇ ਬਾਹਰ ਗੱਲ ਕਰਦਿਆਂ ਕਿਹਾ ਕਿ ਅਸੀਂ ਲੱਦਾਖ ਦਾ ਮੁੱਦਾ ਚੁੱਕਣਾ ਚਾਹੁੰਦੇ ਹਾਂ ਤਾਂ ਸਰਕਾਰ ਚੁੱਕਣ ਨਹੀਂ ਦਿੰਦੀ, ਕਿਸਾਨਾਂ ਦਾ ਮੁੱਦਾ ਚੁੱਕਣਾ ਚਾਹੁੰਦੇ ਸੀ, ਸਰਕਾਰ ਨਹੀਂ ਚੁੱਕਣ ਦਿੰਦੀ। ਉਨ੍ਹਾਂ ਇਹ ਵੀ ਕਿਹਾ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅੱਜ ਵੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …