-1.4 C
Toronto
Thursday, January 8, 2026
spot_img
Homeਪੰਜਾਬਬੇਅਦਬੀ ਮਾਮਲਿਆਂ ’ਤੇ ਬੋਲੇ ਸੁਨੀਲ ਜਾਖੜ

ਬੇਅਦਬੀ ਮਾਮਲਿਆਂ ’ਤੇ ਬੋਲੇ ਸੁਨੀਲ ਜਾਖੜ

ਕਿਹਾ : ਸਰਹੱਦ ਪਾਰੋਂ ਰਚੀ ਜਾ ਰਹੀ ਗੜਬੜੀ ਦੀ ਸਾਜਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਬੇਅਦਬੀ ਮਾਮਲਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਹੀਂ ਵਾਪਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਦੋਸ਼ੀ ਨੂੰ ਫੜੇ ਜਾਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਪੁੱਛਗਿੱਛ ਲਈ ਸੌਂਪਿਆ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਦੀ ਜੜ੍ਹ ਤੱਕ ਪਹੁੰਚ ਕੇ ਨਿਰਣਾਇਕ ਕਾਰਵਾਈ ਕੀਤੀ ਜਾ ਸਕੇ।
ਜਾਖੜ ਨੇ ਕਿਹਾ ਕਿ ਸਾਡੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਕੋਈ ਵੀ ਸਿਆਸੀ ਪਾਰਟੀ ਅਜਿਹੀ ਘਿਨਾਉਣੀ ਮਾਨਸਿਕਤਾ ਨਹੀਂ ਰੱਖ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਸਰਹੱਦ ਪਾਰੋਂ ਹੋ ਰਹੀਆਂ ਹਨ। ਜਾਖੜ ਨੇ ਕਿਹਾ ਕਿ ਉਹ ਇਸਦੀ ਨਿੰਦਾ ਕਰਦੇ ਹਨ, ਪਰ ਇਹ ਅਪੀਲ ਵੀ ਕਰਦੇ ਹਨ ਕਿ ਸਾਨੂੰ ਸ਼ਾਂਤ ਰਹਿ ਕੇ ਸਮਝਦਾਰੀ ਨਾਲ ਚੱਲਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਅੰਮਿ੍ਰਤਸਰ ਅਤੇ ਕਪੂਰਥਲਾ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਚ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਹੀ ਮਾਮਲਿਆਂ ’ਚ ਮੁਲਜ਼ਮਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ।

 

RELATED ARTICLES
POPULAR POSTS