19.6 C
Toronto
Saturday, October 18, 2025
spot_img
Homeਪੰਜਾਬਰਣਜੀਤ ਹੱਤਿਆਕਾਂਡ ਮਾਮਲੇ ’ਚ ਰਾਮ ਰਹੀਮ ਨੂੰ ਰਾਹਤ

ਰਣਜੀਤ ਹੱਤਿਆਕਾਂਡ ਮਾਮਲੇ ’ਚ ਰਾਮ ਰਹੀਮ ਨੂੰ ਰਾਹਤ

ਹਾਈਕੋਰਟ ਨੇ ਜੁਰਮਾਨੇ ਦੀ ਰਕਮ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰਾਂ ਨੇ ਪੰਚਕੂਲਾ ਦੀ ਸੀਬੀਆਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਹਾਈਕੋਰਟ ਦੇ ਜਸਟਿਸ ਏਜੀ ਮਸੀਹ ਤੇ ਜਸਟਿਸ ਸੰਦੀਪ ਮੌਦਗਿਲ ’ਤੇ ਆਧਾਰਿਤ ਬੈਂਚ ਨੇ ਅਪੀਲ ਨੂੰ ਐਡਮਿਟ ਕਰਦੇ ਹੋਏ ਜੁਰਮਾਨੇ ਦੀ ਰਕਮ ’ਤੇ ਰੋਕ ਲਗਾ ਦਿੱਤੀ। 18 ਅਕਤੂਬਰ ਨੂੰ ਪੰਚਕੂਲਾ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਤੇ ਚਾਰ ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ। ਕੋਰਟ ਨੇ ਰਾਮ ਰਹੀਮ ’ਤੇ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ ਜਦਕਿ ਬਾਕੀ ਮੁਲਜ਼ਮਾਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਪੰਚਕੂਲਾ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ’ਚ ਰਾਮ ਰਹੀਮ ਤੇ ਚਾਰ ਹੋਰਾਂ ਕਿ੍ਰਸ਼ਨਪਾਲ, ਜਸਬੀਰ ਸਿੰਘ, ਅਵਤਾਰ ਸਿੰਘ ਤੇ ਸਬਦਿਲ ਨੂੰ 8 ਅਕਤੂਬਰ ਨੂੰ ਦੋਸ਼ੀ ਠਹਿਰਾਇਆ ਸੀ। ਧਿਆਨ ਰਹੇ ਕਿ ਹੋਰ ਵੀ ਮਾਮਲਿਆਂ ਨੂੰ ਲੈ ਕੇ ਰਾਮ ਰਹੀਮ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।

 

RELATED ARTICLES
POPULAR POSTS