Breaking News
Home / ਭਾਰਤ / ਕੇਜਰੀਵਾਲ ਦੇ ਦੋ ਵਿਧਾਇਕਾਂ ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ

ਕੇਜਰੀਵਾਲ ਦੇ ਦੋ ਵਿਧਾਇਕਾਂ ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ

2015_8$largeimg17_Aug_2015_200216233ਅਮਾਨਤਉਲ੍ਹਾ ਖਾਨ ਤੇ ਸੋਮਨਾਥ ਭਾਰਤੀ ਖਿਲਾਫ ਮਾਮਲਾ ਹੋਇਆ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਔਰਤ ਨਾਲ ਛੇੜਖ਼ਾਨੀ ਦੇ ਮਾਮਲੇ ਵਿੱਚ ਘਿਰੇ ਓਖਲਾ ਤੋਂ ਵਿਧਾਇਕ ਅਮਾਨਤਉਲ੍ਹਾ ਖ਼ਾਨ ਖ਼ਿਲਾਫ਼ ਐਫ.ਆਈ.ਆਰ. ਦਰਜ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰੀ  ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ ਮਾਲਵੀਆ ਨਗਰ ਤੋਂ ਵਿਧਾਇਕ ਸੋਮਨਾਥ ਭਾਰਤੀ ਖ਼ਿਲਾਫ਼ ਵੀ ਦਰਜ ਹੋਇਆ ਹੈ।
ਵਿਧਾਇਕ ਅਮਾਨਤਉਲ੍ਹਾ ਖ਼ਾਨ ਉੱਤੇ ਸਾਲੇ ਦੀ ਪਤਨੀ ਨਾਲ ਛੇੜਖ਼ਾਨੀ ਕਰਨ ਦਾ ਦੋਸ਼ ਲੱਗਾ ਹੈ। ਇਸ ਤੋਂ ਬਾਅਦ ਵਿਧਾਇਕ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸੋਸਦੀਆ ਨੇ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਦੂਜੇ ਪਾਸੇ ਵਿਧਾਇਕ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ। ਖ਼ਾਨ ਨੇ ਆਖਿਆ ਹੈ ਕਿ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਗ਼ਲਤ ਦੋਸ਼ ਲਾਏ ਹਨ ਕਿਉਂਕਿ ਉਨ੍ਹਾਂ ਦੇ ਸਾਲੇ ਦਾ ਆਪਣੀ ਪਤਨੀ ਨਾਲ ਪਿਛਲੇ ਚਾਰ ਸਾਲ ਤੋਂ ਕੋਈ ਰਿਸ਼ਤਾ ਨਹੀਂ ਹੈ। ਨਾ ਹੀ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …