-1.4 C
Toronto
Thursday, January 8, 2026
spot_img
Homeਪੰਜਾਬਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਏ ਜਾਣ : ਪਰਗਟ ਸਿੰਘ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਏ ਜਾਣ : ਪਰਗਟ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼
ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅਹਿਮ ਐਲਾਨ ਕੀਤਾ ਹੈ। ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਐਜੂਸੈਟ ਰਾਹੀਂ ਉੱਘੀ ਸਖਸ਼ੀਅਤ ਵੱਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ। ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਹ ਦੇ ਸਰਦ ਮਹੀਨੇ ਵਾਪਰੀਆਂ ਘਟਨਾਵਾਂ ਵਿੱਚ ਜਬਰ ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੀ ਖਾਤਰ ਆਪਾਂ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ। ਜਿਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ। ਪਰਗਟ ਸਿੰਘ ਨੇ ਇਸ ਸਬੰਧੀ ‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼ ਕੀਤਾ।

 

RELATED ARTICLES
POPULAR POSTS