19.6 C
Toronto
Wednesday, July 22, 2026
spot_img
Homeਪੰਜਾਬਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਜਗਾਈ : ਰਾਜੇਵਾਲ

ਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਜਗਾਈ : ਰਾਜੇਵਾਲ

ਕਿਹਾ, ਆਉਣ ਵਾਲੇ ਸਮੇਂ ’ਚ ਚੰਗੇ ਨਤੀਜੇ ਸਾਹਮਣੇ ਆਉਣਗੇ
ਲੁਧਿਆਣਾ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਚੰਗਾ ਨਤੀਜਾ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਨੂੰ ਜਗਾਉਣ ਦਾ ਕੰਮ ਕੀਤਾ ਹੈ। ਰਾਜੇਵਾਲ ਨੇ ਲੁਧਿਆਣਾ ’ਚ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਭਗੌੜੇ ਹੋ ਗਏ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਆਪਣੇ ਹਿੱਤ ਪੂਰ ਰਹੇ ਹਨ। ਧਿਆਨ ਰਹੇ ਕਿ ਕਾਲੇ ਖੇਤੀ ਕਾਨੂੰਨ ਵਾਪਸ ਹੋ ਚੁੱਕੇ ਹਨ ਅਤੇ ਕਿਸਾਨਾਂ ਦੀ ਵੱਡੀ ਜਿੱਤ ਵੀ ਹੋਈ ਹੈ। ਹੁਣ ਕਿਸਾਨ ਆਗੂਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ।

 

RELATED ARTICLES
POPULAR POSTS