26.4 C
Toronto
Thursday, September 18, 2025
spot_img
Homeਪੰਜਾਬਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਫਿਰ ਵਜਾਇਆ ਸੰਘਰਸ਼ ਦਾ ਬਿਗੁਲ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਫਿਰ ਵਜਾਇਆ ਸੰਘਰਸ਼ ਦਾ ਬਿਗੁਲ

ਡੀਸੀ ਦਫ਼ਤਰਾਂ ਅੱਗੇ ਪੰਜ ਦਿਨਾਂ ਪੱਕੇ ਮੋਰਚੇ ਆਰੰਭ
ਮਾਨਸਾ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਅੱਜ 20 ਦਸੰਬਰ ਤੋਂ ਸੰਘਰਸ਼ ਦਾ ਫਿਰ ਬਿਗਲ ਵਜਾ ਦਿੱਤਾ ਗਿਆ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ ਲਗਾਤਾਰ 5 ਦਿਨ ਚੱਲਣਗੇ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜੋ ਇਨ੍ਹਾਂ ਧਰਨਿਆਂ ਦੀਆਂ ਹੋਰ ਤਿਆਰੀਆਂ ਦੀ ਨਿਗਰਾਨੀ ਕਰ ਰਹੇ ਹਨ, ਉਨ੍ਹਾਂ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਵਿਚ ਧਰਨੇ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਗੂਆਂ ਨਾਲ 23 ਦਸੰਬਰ ਨੂੰ ਮੀਟਿੰਗ ਸੱਦੀ ਗਈ ਹੈ।
ਉਧਰ ਦੂਜੇ ਪਾਸੇ ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਨੇ ਰੇਲ ਰੋਕੇ ਅਭਿਆਨ ਵੀ ਚਲਾਇਆ। ਕਿਸਾਨਾਂ ਨੇ ਅੱਜ ਜੰਡਿਆਲਾ-ਮਾਨਾਵਾਲਾ ਟਰੈਕ, ਜਲੰਧਰ-ਪਠਾਨਕੋਟ ਰੇਲ ਮਾਰਗ, ਟਾਂਡਾ ਉੜਮੁੜ-ਫਿਰੋਜ਼ਪੁਰ ਟਰੈਕ ਅਤੇ ਅੰਮਿ੍ਰਤਸਰ-ਖੇਮਕਰਨ ਰੇਲ ਮਾਰਗ ’ਤੇ ਧਰਨਾ ਲਗਾਇਆ।

 

RELATED ARTICLES
POPULAR POSTS