0.9 C
Toronto
Wednesday, January 7, 2026
spot_img
Homeਦੁਨੀਆਅਮਰੀਕਾ ’ਚ ਓਮੀਕਰੋਨ ਨਾਲ ਪਹਿਲੀ ਮੌਤ

ਅਮਰੀਕਾ ’ਚ ਓਮੀਕਰੋਨ ਨਾਲ ਪਹਿਲੀ ਮੌਤ

ਭਾਰਤ ’ਚ ਵੀ ਓਮੀਕਰੋਨ ਤੋਂ ਪੀੜਤਾਂ ਦੀ ਗਿਣਤੀ 200 ਤੋਂ ਟੱਪੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨਾਲ ਪਹਿਲੀ ਮੌਤ ਹੋਈ ਹੈ। ਯੂਐਸ ਦੇ ਟੈਕਸਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਲਈ ਸੀ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਕਰੋਨਾ ਦੇ ਓਮੀਕਰੋਨ ਵੈਰੀਐਂਟ ਤੋਂ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਾਣਕਾਰੀ ਮੁਤਾਬਕ ਲੰਘੇ ਹਫਤੇ ਯੂਐਸ ਵਿਚ ਮਿਲੇ ਕਰੋਨਾ ਕੇਸਾਂ ਵਿਚ 73 ਫੀਸਦੀ ਤੋਂ ਜ਼ਿਆਦਾ ਮਾਮਲੇ ਓਮੀਕਰੋਨ ਦੇ ਹਨ। ਇੱਥੋਂ ਦੇ ਨੌਰਥ ਵੈਸਟ, ਦੱਖਣੀ ਅਤੇ ਮਿਡਵੈਸਟ ਦੇ ਕੁਝ ਇਲਾਕਿਆਂ ਵਿਚ ਇਹ ਅੰਕੜਾ 90 ਫੀਸਦੀ ਤੋਂ ਵੀ ਉਪਰ ਪਹੁੰਚ ਗਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਜ਼ਰੂਰ ਲਓ। ਇਸ ਤੋਂ ਇਲਾਵਾ ਸਾਰਿਆਂ ਨੂੰ ਬੂਸਟਰ ਡੋਜ਼ ਲਗਵਾਉਣ ਦੀ ਵੀ ਅਪੀਲ ਕੀਤੀ ਗਈ ਹੈ। ਇਸੇ ਦੌਰਾਨ ਭਾਰਤ ਵਿਚ ਓਮੀਕਰੋਨ ਵੈਰੀਐਂਟ ਦੇ ਮਾਮਲੇ 200 ਤੋਂ ਪਾਰ ਹੋ ਗਏ ਹਨ। ਧਿਆਨ ਰਹੇ ਕਿ ਭਾਰਤ ਵਿਚ ਓਮੀਕਰੋਨ ਦੇ ਸਭ ਤੋਂ ਜ਼ਿਆਦਾ ਮਾਮਲੇ ਦਿੱਲੀ ਅਤੇ ਮਹਾਰਾਸ਼ਟਰ ਵਿਚ ਹਨ।

RELATED ARTICLES
POPULAR POSTS