ਕਿਹਾ, ਜੇਤਲੀ ਨੇ ਰੁਕਵਾਈ ਪੰਜਾਬ ਦੇ ਨਸ਼ਾ ਤਸਕਰਾਂ ਖਿਲਾਫ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਜਾਂਚ ਈ.ਡੀ. ਵੱਲੋਂ ਕੀਤੀ ਜਾ ਰਹੀ ਸੀ। ਉਸ ਨੂੰ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਰੁਕਵਾ ਦਿੱਤਾ ਹੈ। ਪਿਛਲੇ ਡੇਢ ਸਾਲ ਤੋਂ ਇਸ ਕੇਸ ਵਿੱਚ ਕੋਈ ਜਾਂਚ ਨਹੀਂ ਹੋਈ। ਉਨ੍ਹਾਂ ਕਿਹਾ, ਇਹ ਜਾਂਚ ਹਾਈਕੋਰਟ ਦੀ ਨਿਗਰਾਨੀ ਵਿੱਚ ਚੱਲ ਰਹੀ ਹੈ। ਹਾਈਕੋਰਟ ਇਸ ਮਾਮਲੇ ਵਿੱਚ ਚੁੱਪ ਕਿਉਂ ਹੈ?
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ 86 ਹਜ਼ਾਰ ਕਰੋੜ ਰੁਪਏ ਦੇ ਕਰਜ਼ ਨੂੰ ਮਾਫ਼ ਕਰਨ ਦੀ ਗੱਲ ਨੂੰ ਸਹੀ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਕਰਨਾ ਸੰਭਵ ਹੈ। ਉਨ੍ਹਾਂ ਕਿਹਾ, ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਕਿਸਾਨ ਯਾਤਰਾ ਦੌਰਾਨ ਸਾਫ ਕੀਤਾ ਹੈ ਕਿ ਕਿਸਾਨਾਂ ਦੇ ਕਰਜ਼ੇ ਨੂੰ ਮਾਫ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਲੜਕੀ ਪੈਦਾ ਹੋਣ ‘ਤੇ 20 ਹਜ਼ਾਰ ਰੁਪਏ ਦੇਣ ਦੇ ਵਾਅਦੇ ‘ਤੇ ਕੈਪਟਨ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ, ਕਾਂਗਰਸ ਵੀ ਇਸ ਨੂੰ ਆਪਣੇ ਮੈਨੀਫੈਸਟੋ ਵਿੱਚ ਸ਼ਾਮਲ ਕਰੇਗੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …