-0.6 C
Toronto
Monday, November 17, 2025
spot_img
Homeਪੰਜਾਬਮਜੀਠੀਆ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ

ਮਜੀਠੀਆ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ

ਕਿਹਾ : ਭਿ੍ਰਸ਼ਟ ਸਿਸਟਮ ਖਿਲਾਫ਼ ਚੁੱਕਿਆ ਗਿਆ ਇਹ ਪਹਿਲਾ ਕਦਮ
ਚੰਡੀਗੜ੍ਹ/ਬਿਊਰੋ ਨਿਊਜ਼
ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕੀਤਾ ਹੈ। ਜਿਸ ਵਿਚ ਸਿੱਧੂ ਨੇ ਲਿਖਿਆ ਹੈ ਕਿ ਇਮਾਨਦਾਰ ਅਫ਼ਸਰਾਂ ਨੂੰ ਕਮਾਨ ਦੇਣ ਸਦਕਾ ਹੀ ਮਜੀਠੀਆ ਖਿਲਾਫ਼ ਇਹ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਆਖਰ ਭਿ੍ਰਸ਼ਟ ਸਿਸਟਮ ਖਿਲਾਫ਼ ਚੁੱਕਿਆ ਗਿਆ ਇਹ ਪਹਿਲਾ ਕਦਮ ਹੈ। ਸਿੱਧੂ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਮੂੰਹ ’ਤੇ ਚਪੇੜ ਹੈ ਜੋ ਸਾਲਾਂ ਤੱਕ ਇਸ ਗੰਭੀਰ ਮੁੱਦੇ ਨੂੰ ਲੈ ਕੇ ਸੁੱਤੇ ਰਹੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ਦੀ ਵੀ ਪਿੱਠ ਥਾਪੜੀ। ਸਿੱਧੂ ਨੇ ਕਿਹਾ ਕਿ ਲੰਬਾ ਸਮਾਂ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਭਿ੍ਰਸ਼ਟ ਸਿਸਟਮ ਨੂੰ ਚਲਾਇਆ, ਜਿਸ ਦੇ ਚਲਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ। ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ’ਚ ਮਜੀਠੀਆ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਮਜੀਠੀਆ ਨੂੰ ਪੰਜਾਬ ’ਚ ਡਰੱਗ ਤਸਕਰੀ ਦਾ ਮੁੱਖ ਆਰੋਪੀ ਵੀ ਦੱਸਿਆ। ਸਿੱਧੂ ਨੇ ਕਿਹਾ ਕਿ ਫਰਵਰੀ 2018 ਦੀ ਐਸ ਟੀ ਐਫ ਦੀ ਰਿਪੋਰਟ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ, ਜਿਸ ਨੂੰ ਖੋਲ੍ਹਣ ਲਈ ਉਹ ਪਿਛਲੇ 4 ਸਾਲ ਤੋਂ ਮੰਗ ਕਰਦੇ ਆ ਰਹੇ ਸਨ। ਸਿੱਧੂ ਨੇ ਕਿਹਾ ਕਿ ਜਦੋਂ ਤੱਕ ਡਰੱਗ ਮਾਫ਼ੀਆ ਦੇ ਮੁੱਖ ਆਰੋਪੀ ਨੂੰ ਸਜ਼ਾ ਨਹੀਂ ਮਿਲ ਜਾਂਦੀ ਉਦੋਂ ਤੱਕ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕ ਸਲਾਖਾਂ ਪਿੱਛੇ ਨਹੀਂ ਪਹੁੰਚ ਜਾਂਦੇ ਉਹ ਉਦੋਂ ਤੱਕ ਲੜਦੇ ਰਹਿਣਗੇ।

RELATED ARTICLES
POPULAR POSTS