ਕਿਹਾ : ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਾਂਗੇ
ਭੁਲੱਥ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬਿਕਰਮ ਮਜੀਠੀਆ ’ਤੇ ਦਰਜ ਐਫ.ਆਈ.ਆਰ. ਨੂੰ ਪੰਜਾਬ ਦੀ ਕਾਂਗਰਸ ਸਰਕਾਰ ਦਾ ਚੋਣ ਸਟੰਟ ਦੱਸਿਆ ਹੈ। ਭਗਵੰਤ ਮਾਨ ਅੱਜ ਭੁਲੱਥ ਵਿਖੇ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਜੀਠੀਆ ’ਤੇ ਜੋ ਕੇਸ ਦਰਜ ਕੀਤਾ ਗਿਆ ਹੈ, ਉਹ ਇਕ ਚੋਣ ਸਟੰਟ ਤੋਂ ਵੱਧ ਕੁਝ ਵੀ ਨਹੀਂ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰੇਗੀ ਤੇ ਫਿਰ ਕਮਜ਼ੋਰ ਢੰਗ ਨਾਲ ਕੇਸ ਦੀ ਕਾਰਵਾਈ ਤੋਂ ਬਾਅਦ ਮਜੀਠੀਆ ਨੂੰ ਜਲਦ ਜ਼ਮਾਨਤ ਮਿਲ ਜਾਵੇਗੀ। ਇਸ ਦੌਰਾਨ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਕੀਤਾ ਹਰ ਐਲਾਨ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ, ਸਿਹਤ ਅਤੇ ਸਿੱਖਿਆ ਦੇ ਨਾਲ ਜੋ ਹੋਰ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਸਾਰੀਆਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੀ ਜਨਤਾ ਨਾਲ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਹਨ, ਉਹ ਜ਼ਰੂਰ ਪੂਰੇ ਕਰਾਂਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …