ਰਾਹੁਲ ਗਾਂਧੀ ਬੋਲੇ – ਕਿਸਾਨਾਂ ਨੂੰ ਕੁਚਲਣ ਵਾਲਿਆਂ ਨੂੰ ਬਚਾ ਰਹੀ ਹੈ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਵੀ ਸੰਸਦ ਅਤੇ ਸੰਸਦ ਤੋਂ ਬਾਹਰ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਸਦਨ ਵਿਚ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦਾ ਮੁੱਦਾ ਉਠਾਇਆ ਅਤੇ ਸਭਾਪਤੀ ਨੇ ਸਦਨ ਦੀ ਕਾਰਵਾਈ ਰੋਕ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅਜੇ ਮਿਸ਼ਰਾ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਵਿਰੋਧ ਮਾਰਚ ਵੀ ਕੀਤਾ ਅਤੇ ਸੰਸਦ ਤੋਂ ਵਿਜੇ ਚੌਕ ਤੱਕ ਪੈਦਲ ਮਾਰਚ ਵੀ ਕੀਤਾ।
ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ, ਕਿਸਾਨਾਂ ਨੂੰ ਕੁਚਲਣ ਵਾਲੇ ਵਿਅਕਤੀਆਂ ਨੂੰ ਬਚਾ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਉਹ ਕਿਸਾਨਾਂ ਕੋਲੋਂ ਮੁਆਫੀ ਮੰਗਦੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਨੂੰ ਬਚਾ ਵੀ ਰਹੇ ਹਨ।
ਜ਼ਿਕਰਯੋਗ ਹੈ ਕਿ ਲੰਘੀ 3 ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿਚ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਇਕ ਪੱਤਰਕਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …