-0.6 C
Toronto
Monday, November 17, 2025
spot_img
Homeਪੰਜਾਬਮਜੀਠੀਆ ਖਿਲਾਫ ਡਰੱਗ ਮਾਮਲੇ ’ਚ ਐਫ.ਆਈ.ਆਰ. ਦਰਜ

ਮਜੀਠੀਆ ਖਿਲਾਫ ਡਰੱਗ ਮਾਮਲੇ ’ਚ ਐਫ.ਆਈ.ਆਰ. ਦਰਜ

ਰੰਧਾਵਾ ਨੇ ਕਿਹਾ, ਮਜੀਠੀਆ ਨੂੰ ਗਿ੍ਰਫਤਾਰ ਕਰਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿਆਸਤ ਵਿਚ ਨਵਾਂ ਧਮਾਕਾ ਹੋ ਗਿਆ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਮੁਹਾਲੀ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਵਲੋਂ ਸਟੇਟ ਕ੍ਰਾਈਮ ਪੁਲਿਸ ਥਾਣੇ ਵਿਚ ਦਰਜ ਕੀਤਾ ਗਿਆ। ਮਜੀਠੀਆ ਦੇ ਖਿਲਾਫ ਡਰੱਗ ਕੇਸ ਨੂੰ ਲੈ ਕੇ ਲਗਾਤਾਰ ਆਰੋਪ ਲਗਾਏ ਜਾ ਰਹੇ ਸਨ। ਇਹ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 25/27ਏ/29 ਦੇ ਤਹਿਤ ਦਰਜ ਹੋਇਆ ਹੈ।
ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਵੇਚਣ ਵਾਲੇ ਗਿ੍ਰਫਤਾਰ ਹੋ ਸਕਦੇ ਹਨ ਤਾਂ ਮਜੀਠੀਆ ਨੂੰ ਵੀ ਗਿ੍ਰਫਤਾਰ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਅਕਾਲੀ ਦਲ ਨੂੰ ਇਸ ਕਾਰਵਾਈ ਦੀ ਭਿਣਕ ਪਹਿਲਾਂ ਹੀ ਲੱਗ ਚੁੱਕੀ ਸੀ ਅਤੇ ਮਜੀਠੀਆ ਦੇ ਅੰਡਰ ਗਰਾਊਂਡ ਹੋਣ ਦੀ ਚਰਚਾ ਵੀ ਚੱਲ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਪੰਜਾਬ ਤੋਂ ਬਾਹਰ ਜਾ ਚੁੱਕੇ ਹਨ ਅਤੇ ਉਸਦੇ ਨਾਲ ਪੰਜਾਬ ਪੁਲਿਸ ਦਾ ਕੋਈ ਜਵਾਨ ਨਹੀਂ ਹੈ। ਉਹ ਸਿਰਫ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਨਾਲ ਲੈ ਕੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾਅਵਾ ਕੀਤਾ ਸੀ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਮਜੀਠੀਆ ਦਾ ਨਾਮ ਹੈ। ਇਹ ਰਿਪੋਰਟ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿਚ ਤਿਆਰ ਹੋਈ ਸੀ। ਨਵਜੋਤ ਸਿੱਧੂ ਲਗਾਤਾਰ ਮਜੀਠੀਆ ਖਿਲਾਫ ਕਾਰਵਾਈ ਦੀ ਗੱਲ ਕਰ ਰਹੇ ਸਨ। ਇਸੇ ਕਰਕੇ ਪਿਛਲੇ ਦਿਨੀਂ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ ਕੇ ਪੰਜਾਬ ਸਰਕਾਰ ਨੇ ਸਿਧਾਰਥ ਚਟੋਪਾਧਿਆ ਨੂੰ ਕਾਰਜਕਾਰੀ ਡੀਜੀਪੀ ਲਗਾ ਦਿੱਤਾ ਸੀ।

RELATED ARTICLES
POPULAR POSTS