1.6 C
Toronto
Tuesday, December 23, 2025
spot_img
Homeਪੰਜਾਬਮਜੀਠੀਆ ਖਿਲਾਫ਼ ਕੇਸ ਦਰਜ ਕਰਨ ਲਈ ਦਾਗੀ ਅਫ਼ਸਰ ਦਾ ਕੀਤਾ ਗਿਆ ਇਸਤੇਮਾਲ...

ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਲਈ ਦਾਗੀ ਅਫ਼ਸਰ ਦਾ ਕੀਤਾ ਗਿਆ ਇਸਤੇਮਾਲ : ਸ਼ੋ੍ਰਮਣੀ ਅਕਾਲੀ ਦਲ ਦਾ ਦਾਅਵਾ

24 ਦਸੰਬਰ ਨੂੰ ਐਸ ਐਸ ਪੀ ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਕੇਸ ਦਰਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਜਿਸ ਨੂੰ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਆਉਂਦੀ 24 ਦਸੰਬਰ ਨੂੰ ਪੰਜਾਬ ਦੇ ਸਾਰੇ ਐਸ ਐਸ ਪੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਅਸੀਂ ਸਿਆਸੀ ਲੜਾਈ ਵੀ ਲੜਾਂਗੇ ਅਤੇ ਕਾਨੂੰਨੀ ਲੜਾਈ ਵੀ। ਬੰਟੀ ਰੋਮਾਣਾ ਨੇ ਅੱਗੇ ਕਿਹਾ ਕਿ ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਲਈ ਦਾਗੀ ਅਫ਼ਸਰਾਂ ਦਾ ਇਸਤੇਮਾਲ ਕੀਤਾ ਗਿਆ ਹੈ। ਕਿਉਂਕਿ ਜਿਸ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ, ਉਹ ਮਜੀਠੀਆ ਦਾ ਕਰੀਬੀ ਰਿਸ਼ਤੇਦਾਰ ਹੈ ਪ੍ਰੰਤੂ 14 ਸਾਲ ਤੋਂ ਉਨ੍ਹਾਂ ਦਾ ਮਜੀਠੀਆ ਨਾਲ ਕੋਈ ਸੰਪਰਕ ਨਹੀਂ ਹੋਇਆ। ਅਜਿਹੇ ’ਚ ਮਜੀਠੀਆ ਨਾਲ ਸਿੱਧੂ ਦੀ ਕਿਹੋ ਜਿਹੀ ਰਿਸ਼ਤੇਦਾਰੀ ਹੋਵੇਗੀ ਇਹ ਤੁਸੀਂ ਖੁਦ ਸਮਝ ਸਕਦੇ ਹੋ। ਉਨ੍ਹਾਂ ਅੱਗੇ ਕਿਹਾ ਕਿ ਜਿਸ ਆਈ ਜੀ ਗੌਤਮ ਚੀਮਾ ਨੇ ਕੇਸ ਦਰਜ ਕੀਤਾ ਹੈ ਉਨ੍ਹਾਂ ਖਿਲਾਫ਼ ਵੀ ਗੰਭੀਰ ਧਾਰਾਵਾਂ ਦੇ ਤਹਿਤ ਕੇਸ ਦਰਜ ਹੈ। ਇਨ੍ਹਾਂ ਵਿਚੋਂ ਇਕ ਕੇਸ ਸੀਬੀਆਈ ਅਤੇ ਦੂਜਾ ਪੰਜਾਬ ਪੁਲਿਸ ਦੇ ਕੋਲ ਚੱਲ ਰਿਹਾ ਹੈ। ਅਜਿਹੇ ’ਚ ਆਈ ਜੀ ਅਤੇ ਸਰਕਾਰ ਦਰਮਿਆਨ ਕੀ ਲੈਣ-ਦੇਣ ਹੋਇਆ ਜੋ ਮਜੀਠੀਆ ਖਿਲਾਫ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਇਹ ਮਾਮਲਾ ਰਾਤ ਦੇ ਹਨ੍ਹੇਰੇ ਵਿਚ ਦਰਜ ਕੀਤਾ ਗਿਆ ਅਤੇ ਪੂਰਾ ਦਿਨ ਐਫ ਆਈ ਆਰ ਦੀ ਕਾਪੀ ਵੀ ਨਹੀਂ ਦਿੱਤੀ।

 

RELATED ARTICLES
POPULAR POSTS