Breaking News
Home / ਪੰਜਾਬ / ‘ਆਪ’ ਵਿਧਾਇਕ ਜੈਕਿਸ਼ਨ ਰੋੜੀ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

‘ਆਪ’ ਵਿਧਾਇਕ ਜੈਕਿਸ਼ਨ ਰੋੜੀ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ, ਪੁਲਿਸ ਨੇ ਇਕ ਹਮਲਾਵਰ ਨੂੰ ਕੀਤਾ ਗਿ੍ਰਫ਼ਤਾਰ
ਗੜ੍ਹਸ਼ੰਕਰ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਦੀ ਕਾਰ ’ਤੇ ਕੁੱਝ ਸ਼ਰਾਰਤੀ ਅਨਸਰਾਂ ਨੇ ਲੰਘੀ ਦੇਰ ਰਾਤ ਹਮਲਾ ਕਰ ਦਿੱਤਾ ਪ੍ਰੰਤੂ ਹਮਲੇ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤੀਂ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਘਰ ਪਰਤ ਰਹੇ ਸਨ ਜਦੋਂ ਇਹ ਹਮਲਾ ਹੋਇਆ। ਪਹਿਲਾਂ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰੀ, ਜਦੋਂ ਸਾਡੀ ਕਾਰ ਦੀ ਰਫਤਾਰ ਹੌਲੀ ਹੋ ਗਈ ਤਾਂ ਉਨ੍ਹਾਂ ਕਾਰ ਵਿਚੋਂ ਉਤਰ ਕੇ ਤੇਜ਼ਧਾਰ ਹਥਿਆਰਾਂ ਨਾਲ ਸਾਡੀ ਗੱਡੀ ’ਤੇ ਹਮਲਾ ਕਰ ਦਿੱਤਾ ਪ੍ਰੰਤੂ ਡਰਾਈਵਰ ਨੇ ਚੌਕਸੀ ਵਰਤੇ ਹੋਏ ਗੱਡੀ ਨੂੰ ਉਥੋਂ ਭਜਾ ਲਿਆ। ਉਨ੍ਹਾਂ ਇਸ ਦੀ ਜਾਣਕਾਰੀ ਗੜ੍ਹਸ਼ੰਕਰ ਥਾਣੇ ’ਚ ਆ ਕੇ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਦੇ ਹੋਏ ਇਕ ਹਮਲਾਵਰ ਨੂੰ ਗਿ੍ਰਫਤਾਰ ਕਰ ਲਿਆ। ਹਾਲਾਂਕਿ ਹਾਲੇ ਤੱਕ ਹਮਲਾ ਕਰਨ ਦੇ ਸਪੱਸ਼ਟ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਵਿਧਾਇਕ ਜੈਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ’ਚ ਇਕ ਐਮ ਐਲ ਏ ਸੁਰੱਖਿਆ ਨਹੀਂ ਤਾਂ ਆਮ ਆਦਮੀ ਦੀ ਸੁਰੱਖਿਆ ਦਾ ਕੀ ਹਾਲ ਹੋਵੇਗਾ।

Check Also

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਜੇਲ੍ਹ ’ਚੋਂ ਰਿਹਾਅ ਹੋਏ

20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ ਲੁਧਿਆਣਾ/ਬਿਊਰੋ ਨਿਊਜ਼ : ਸੀਨੀਅਰ …