-1.4 C
Toronto
Thursday, January 8, 2026
spot_img
Homeਪੰਜਾਬਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਅਪੀਲ

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਅਪੀਲ

ਕਿਹਾ – ਸਮੁੱਚੀ ਸਿੱਖ ਕੌਮ ਦਾ ਇਕਜੁੱਟ ਹੋਣਾ ਜ਼ਰੂਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਸਮੇਂ ਸਮੁੱਚੀਆਂ ਸਿੱਖ ਧਿਰਾਂ ਨੂੰ ਆਪਸੀ ਵਖਰੇਵੇਂ ਛੱਡ ਕੇ ਇਕਜੁੱਟ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਬੇਅਦਬੀਆਂ ਦੇ ਮਾਮਲੇ ਦੀ ਸਿਖਰ ਹੈ। ਇਹ ਰੂਹਾਨੀ ਅਸਥਾਨ ਸਿੱਖਾਂ ਨੂੰ ਆਪਣੀ ਜਾਨ ਤੋਂ ਵੀ ਵੱਧ ਪਿਆਰਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਤਾਕਤਾਂ ਸਿੱਖਾਂ ’ਤੇ ਸਿਧਾਂਤਕ ਅਤੇ ਸਰੀਰਕ ਪੱਖੋਂ ਹਮਲੇ ਕਰ ਰਹੀਆਂ ਹਨ ਜਿਨ੍ਹਾਂ ਦਾ ਸਾਹਮਣਾ ਕਰਨ ਲਈ ਸਮੁੱਚੀ ਸਿੱਖ ਕੌਮ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਧਿਆਨ ਰਹੇ ਕਿ ਲੰਘੀ 18 ਦਸੰਬਰ ਦੀ ਰਾਤ ਨੂੰ ਇਕ ਅਣਪਛਾਤੇ ਨੌਜਵਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ’ਤੇ ਬੇਅਦਬੀ ਕਰਨ ਦਾ ਯਤਨ ਕੀਤਾ ਗਿਆ ਸੀ।

 

RELATED ARTICLES
POPULAR POSTS