ਵਿਜੇਇੰਦਰ ਸਿੰਗਲਾ ਨੇ ਭਾਜਪਾ ’ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਕੀਤਾ ਖੰਡਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਦੌਰਾਨ ਭਾਜਪਾ ਕੁਝ ਸੀਟਾਂ ’ਤੇ ਚੋਣ ਲੜੀ ਸੀ ਅਤੇ ਇਸ ਵਾਰ ਪਾਰਟੀ ਸਾਰੀਆਂ ਸੀਟਾਂ ’ਤੇ ਚੋਣ ਲੜੀ ਰਹੀ ਹੈ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗਠਜੋੜ ਤੋਂ ਬਾਅਦ ਸਾਡੇ ਚੋਣ ਨਤੀਜੇ ਬਿਹਤਰ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਕੈਪਟਨ ਅਮਰਿੰਦਰ ਦੀ ਪਾਰਟੀ ਨਾਲ ਗਠਜੋੜ ਕਰਕੇ ਅਸੀਂ ਜਿੱਤ ਦੇ ਨੇੜੇ ਪਹੁੰਚ ਚੁੱਕੇੋ ਹਾਂ।
ਉਧਰ ਦੂਜੇ ਪਾਸੇ ਸੰਗਰੂਰ ਤੋਂ ਕਾਂਗਰਸੀ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਈ ਦਿਨਾਂ ਤੋਂ ਉਨ੍ਹਾਂ ਦੇ ਭਾਜਪਾ ਵਿਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਸੱਚੇ ਸਿਪਾਹੀ ਹਨ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਬਜ਼ੁਰਗਾਂ ਨੇ ਲੰਮਾ ਸਮਾਂ ਕਾਂਗਰਸ ’ਚ ਰਹਿੰਦਿਆਂ ਲੋਕਾਂ ਦੀ ਸੇਵਾ ਕੀਤੀ ਹੈ। ਸਿੰਗਲਾ ਨੇ ਕਿਹਾ ਕਿ ਉਹ ਗਲਤ ਪ੍ਰਚਾਰ ਕਰਨ ਵਾਲੇ ਚੈਨਲਾਂ ’ਤੇ ਮਾਣਹਾਨੀ ਦਾ ਕੇਸ ਕਰਨ ਤੋਂ ਗੁਰੇਜ਼ ਨਹੀ ਕਰਨਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …