Breaking News
Home / ਪੰਜਾਬ / ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਕਿਸਾਨਾਂ ਦਾ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਿਰ ਚੜ੍ਹਿਆ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਵਿਚ ਨਸ਼ੇ ਫੈਲਾਅ ਰਿਹਾ ਹੈ ਅਤੇ ਬੇਅਦਬੀਆਂ ਕਰਵਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ। ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਅੰਦਰ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਧਰ ਦੂਜੇ ਪਾਸੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਕਈ ਮੰਗਾਂ ’ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਪਹਿਲਾਂ ਮੰਨੀਆਂ ਗਈਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਪੂਰਨ ਕਰਜ਼ਾ ਮੁਆਫ਼ੀ ਬਾਰੇ ਵੀ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਹੁਣ 29 ਦਸੰਬਰ ਨੂੰ ਮੁੜ ਮੁੱਖ ਮੰਤਰੀ ਨਾਲ ਮੁਲਾਕਾਤ ਹੋਵੇਗੀ। ਧਿਆਨ ਰਹੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਰੇਲਵੇ ਟਰੈਕਾਂ ’ਤੇ ਬੈਠੇ ਹਨ ਜਿਸ ਦੇ ਚਲਦਿਆਂ ਰੇਲ ਗੱਡੀਆਂ ਦੀ ਆਵਾਜ਼ਾਈ ਠੱਪ ਪਈ ਹੈ।

 

Check Also

ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ

13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …